[gtranslate]

ਨਿਊਜੀਲੈਂਡ ਦੇ ਸਿੱਖ ਆਗੂਆਂ ਨੇ SGPC ਪੑਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰ ਪੰਥਕ ਮਸਲਿਆਂ ਸਬੰਧੀ ਕੀਤੀ ਚਰਚਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਆਏ ਨਿਊਜੀਲੈਂਡ ਦੀ ਸੁਪਰੀਮ ਸਿੱਖ ਸੁਸਾਇਟੀ ਦੇ ਸਾਬਕਾ ਮੁੱਖ ਪ੍ਰਬੰਧਕ ਸ. ਦਲਜੀਤ ਸਿੰਘ ਨੇ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰ ਨਿਊਜੀਲੈਂਡ ਵਿਚ ਸਿੱਖ ਮਾਮਲਿਆਂ ਅਤੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਰਚਾ ਕੀਤੀ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਦਲਜੀਤ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਨਿਊਜੀਲੈਂਡ ਵਿਖੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਗਲ ਕਰਦਿਆਂ ਸ. ਦਲਜੀਤ ਸਿੰਘ ਨੇ ਕਿਹਾ ਕਿ ਹਰ ਖਿੱਤੇ ਵਿਚ ਵਸਦੇ ਸਿੱਖਾਂ ਲਈ ਪੰਥ ਦੀ ਇਸ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਨੇ ਹਰ ਸਮੇਂ ਅਵਾਜ਼ ਉਠਾਈ ਹੈ। ਸੰਸਥਾ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜ਼ਾਂ ਨੇ ਪੂਰੀ ਦੁਨੀਆਂ ਵਿਚ ਸਿੱਖ ਕੌਮ ਦਾ ਨਾਮ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਸਿੱਖ ਸੁਸਾਇਟੀ ਨਿਊਜੀਲੈਂਡ ਵਿਚ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਤਤਪਰ ਹੈ ਅਤੇ ਇਸ ਕਾਰਜ਼ ਲਈ ਸ਼੍ਰੋਮਣੀ ਕਮੇਟੀ ਤੋਂ ਸਹਿਯੋਗ ਦੀ ਆਸ ਕਰਦੇ ਹਾਂ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਸ਼ਲਾਘਾ ਕੀਤੀ।

Likes:
0 0
Views:
193
Article Categories:
New Zeland News

Leave a Reply

Your email address will not be published. Required fields are marked *