ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ‘ਤੇ ਅੜੇ ਹੋਏ ਹਨ। ਉਹ ਦੋ ਦਿਨਾਂ ਤੋਂ ਹਰਿਆਣਾ ਦੀਆਂ ਸਰਹੱਦਾਂ ‘ਤੇ ਖੜ੍ਹੇ ਹਨ। ਕੇਂਦਰ ਸਰਕਾਰ ਨਾਲ ਦੋ ਵਾਰ ਗੱਲਬਾਤ ਫੇਲ ਹੋਣ ਤੋਂ ਬਾਅਦ ਹੁਣ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਵੀਰਵਾਰ ਨੂੰ ਸ਼ਾਮ 5 ਵਜੇ ਚੰਡੀਗੜ੍ਹ ਵਿੱਚ ਤੀਜੇ ਦੌਰ ਦੀ ਗੱਲਬਾਤ ਹੋਵੇਗੀ। ਮੰਗਾਂ ਸਾਰੇ ਕਿਸਾਨਾਂ ਨਾਲ ਸਬੰਧਤ ਹਨ ਅਤੇ ਉਹ ਉਨ੍ਹਾਂ ਦੇ ਸਮਰਥਨ ਵਿੱਚ ਹਨ।
