ਹਾਂਗਕਾਂਗ -ਇਹ ਹਾਦਸਾ ਕਰੀਬ 90 ਕਿਲੋਮੀਟਰ ਪੱਛਮ ਵੱਲ ਗੁਆਂਗਜ਼ੂ ਦੇ ਨਨਸ਼ਾ ਜ਼ਿਲ੍ਹੇ ਵਿੱਚ ਵਾਪਰਿਆ। ਜਹਾਜ਼ ਦੇ ਟਕਰਾਉਣ ਕਾਰਨ ਲਿਕਸਿਨਸ਼ਾ ਪੁਲ ਦਾ ਕੁਝ ਹਿੱਸਾ ਢਹਿ ਗਿਆ। ਪੁਲ ਦਾ ਇੱਕ ਹਿੱਸਾ ਡਿੱਗਣ ਨਾਲ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕ ਲਾਪਤਾ ਹਨ।ਚੀਨ ਦੇ ਗੁਆਂਗਜ਼ੂ ਸ਼ਹਿਰ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਸਾਹਮਣੇ ਆਇਆ, ਜਿੱਥੇ ਇੱਕ ਕੰਟੇਨਰ ਜਹਾਜ਼ ਨਾਲ ਟਕਰਾਉਣ ਤੋਂ ਬਾਅਦ ਪੁਲ ਦਾ ਇੱਕ ਹਿੱਸਾ ਢਹਿ ਗਿਆ। ਇਸ ਘਟਨਾ ‘ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਲਾਪਤਾ ਦੱਸੇ ਜਾ ਰਹੇ ਹਨ। ਇਸ ਹਾਦਸੇ ਵਿੱਚ ਪੰਜ ਵਾਹਨਾਂ ਦੇ ਨੁਕਸਾਨੇ ਜਾਣ ਦੀ ਵੀ ਖ਼ਬਰ ਹੈ। ਹਾਦਸੇ ਤੋਂ ਬਾਅਦ ਪੂਰੇ ਸ਼ਹਿਰ ‘ਚ ਹਫੜਾ-ਦਫੜੀ ਮਚ ਗਈ। ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹਾਦਸੇ ਤੋਂ ਬਾਅਦ ਪੁਲ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ।ਇਹ ਹਾਦਸਾ ਹਾਂਗਕਾਂਗ ਤੋਂ ਲਗਭਗ 90 ਕਿਲੋਮੀਟਰ ਉੱਤਰ-ਪੱਛਮ ਵਿਚ ਗੁਆਂਗਜ਼ੂ ਦੇ ਨਨਸ਼ਾ ਜ਼ਿਲ੍ਹੇ ਵਿਚ ਵਾਪਰਿਆ। ਜਹਾਜ਼ ਦੇ ਟਕਰਾਉਣ ਕਾਰਨ ਲਿਕਸਿਨਸ਼ਾ ਪੁਲ ਦਾ ਕੁਝ ਹਿੱਸਾ ਢਹਿ ਗਿਆ। ਪੁਲ ਦਾ ਕੁਝ ਹਿੱਸਾ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਲੋਕ ਲਾਪਤਾ ਹਨ।ਬੀਜਿੰਗ ਨਿਊਜ਼ ਮੁਤਾਬਕ ਜਹਾਜ਼ ਦੇ ਕਪਤਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਹਾਜ਼ ਦੇ ਪੁਲ ਨਾਲ ਟਕਰਾਉਣ ਤੋਂ ਬਾਅਦ ਪੁਲਸ ਨੇ ਤੁਰੰਤ ਕਾਰਵਾਈ ਕੀਤੀ ਅਤੇ ਜਹਾਜ਼ ਦੇ ਕਪਤਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ। ਗਲੋਬਲ ਟਾਈਮਜ਼ ਦੀ ਰਿਪੋਰਟ ਮੁਤਾਬਕ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
