ਅਮਰੀਕਾ ਦੇ ਡੇਨਵਰ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਅਮਰੀਕੀ ਏਅਰਲਾਈਨਜ਼ ਦਾ ਇਕ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ। ਹਾਦਸੇ ਮਗਰੋਂ ਜਹਾਜ਼ ਨੂੰ ਅੱਗ ਲੱਗ ਗਈ ਸੀ। ਜਹਾਜ਼ ‘ਚ 172 ਯਾਤਰੀ ਸਵਾਰ ਸਨ। ਜਹਾਜ਼ ‘ਚ ਅੱਗ ਲੱਗਣ ਤੋਂ ਬਾਅਦ ਹਵਾਈ ਅੱਡੇ ‘ਤੇ ਹਫੜਾ-ਦਫੜੀ ਮਚ ਗਈ ਸੀ |ਜਹਾਜ਼ ‘ਚ ਅੱਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ। ਸਭ ਤੋਂ ਖਾਸ ਗੱਲ ਇਹ ਹੈ ਕਿ ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ। ਜਦੋਂ ਅੱਗ ਲੱਗੀ ਤਾਂ ਜਹਾਜ਼ ਹਵਾਈ ਅੱਡੇ ਦੇ ਗੇਟ ਨੰਬਰ ਸੀ 38 ‘ਤੇ ਸੀ।ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਵੀਡੀਓ ‘ਚ ਜਹਾਜ਼ ਦੇ ਆਲੇ-ਦੁਆਲੇ ਤੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਸੰਕੇਤ ਮਿਲਦਾ ਹੈ ਕਿ ਅੱਗ ਭਿਆਨਕ ਸੀ। ਹਾਲਾਂਕਿ ਕੁਝ ਦੇਰ ਬਾਅਦ ਹੀ ਅੱਗ ‘ਤੇ ਕਾਬੂ ਪਾ ਲਿਆ ਗਿਆ। ਜਿਸ ਜਹਾਜ਼ ‘ਚ ਅੱਗ ਲੱਗੀ, ਉਹ ਬੋਇੰਗ 737-800 ਮਾਡਲ ਦਾ ਸੀ।
