[gtranslate]

ਪੰਜਾਬ ਪੁਲਿਸ ਨੇ 6 ਵਿਦੇਸ਼ੀ ਔਰਤਾਂ ਨੂੰ ਕੀਤਾ ਗ੍ਰਿਫਤਾਰ, ਭੋਲੇ ਭਾਲੇ ਲੋਕਾਂ ਨੂੰ ਇੰਝ ਫਸਾਉਂਦੀਆਂ ਸੀ ਜਾਲ ‘ਚ !

ਪੰਜਾਬ ਦੇ ਕਪੂਰਥਲਾ ‘ਚ ਪੁਲਿਸ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੀਆਂ 6 ਵਿਦੇਸ਼ੀ ਔਰਤਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506 ਅਤੇ 341 ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਨੂੰਮਾਨਗੜ੍ਹ (ਰਾਜਸਥਾਨ) ਦੇ ਰਹਿਣ ਵਾਲੇ ਇੱਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਰਾਤ ਨੂੰ ਡੋਗਰਾ ਢਾਬੇ ਤੋਂ ਖਾਣਾ ਖਾਣ ਮਗਰੋਂ ਚੱਲਿਆ ਸੀ। ਕੁਝ ਸਮੇਂ ਬਾਅਦ ਉਸ ਦੀ ਮੁਲਾਕਾਤ ਇੱਕ ਵਿਦੇਸ਼ੀ ਔਰਤ ਨਾਲ ਹੋਈ। ਉਹ ਉਸਨੂੰ ਇੱਕ ਪਾਸੇ ਹਨੇਰੇ ਵਿੱਚ ਲੈ ਗਈ। ਉੱਥੇ ਪੰਜ ਹੋਰ ਵਿਦੇਸ਼ੀ ਔਰਤਾਂ ਪਹਿਲਾਂ ਹੀ ਮੌਜੂਦ ਸਨ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦਲਜੀਤ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਨੇ ਤੇਜ਼ਧਾਰ ਹਥਿਆਰ ਦਿਖਾ ਕੇ ਉਸ ਕੋਲੋਂ ਸਾਰਾ ਸਾਮਾਨ ਲੁੱਟ ਲਿਆ ਸੀ।

ਥਾਣਾ ਸਤਨਾਮਪੁਰਾ ਦੇ ਐਸਐਚਓ ਗੌਰਵ ਧੀਰ ਨੇ ਦੱਸਿਆ ਕਿ ਐਸਐਸਪੀ ਕਪੂਰਥਲਾ ਵਤਸਲਾ ਗੁਪਤਾ ਅਤੇ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਦੀਆਂ ਹਦਾਇਤਾਂ ’ਤੇ ਪੁਲਿਸ ਪਾਰਟੀ ਨੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਡੋਗਰਾ ਢਾਬੇ ਨੇੜੇ ਨਾਕਾਬੰਦੀ ਕੀਤੀ ਅਤੇ ਦਲਜੀਤ ਦੀ ਸ਼ਿਕਾਇਤ ’ਤੇ ਭੋਲੇ ਭਾਲੇ ਲੋਕਾਂ ਨੂੰ ਲੁੱਟਣ ਵਾਲੀਆਂ ਉਨ੍ਹਾਂ 6 ਵਿਦੇਸ਼ੀ ਔਰਤਾਂ ਗ੍ਰਿਫਤਾਰ ਕਰ ਲਿਆ। ਇਹ ਵਿਦੇਸ਼ੀ ਔਰਤਾਂ ਭੋਲੇ ਭਾਲੇ ਲੋਕਾਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਲੁੱਟਦੀਆਂ ਸਨ। ਬਾਅਦ ਵਿੱਚ ਧਮਕੀ ਦਿੰਦੀਆਂ ਸੀ ਕਿ ਜੇਕਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਤਾਂ ਉਹ ਝੂਠਾ ਕੇਸ ਦਰਜ ਕਰਵਾ ਦੇਣਗੀਆਂ।

ਗੌਰਵ ਧੀਰ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਦੇ ਪਾਸਪੋਰਟ ਅਤੇ ਵੀਜ਼ੇ ਦੀ ਜਾਂਚ ਕੀਤੀ ਜਾਵੇਗੀ। ਇਹ ਵੀ ਪਤਾ ਲਗਾਇਆ ਜਾਵੇਗਾ ਕਿ ਕੀ ਉਹ ਵਿਦਿਆਰਥਣਾਂ ਹਨ ਜਾਂ ਫਿਰ ਲੁੱਟ-ਖੋਹ ਦੇ ਮਕਸਦ ਨਾਲ ਇੱਥੇ ਰਹਿ ਰਹੀਆਂ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਫਗਵਾੜਾ ਪੁਲਿਸ ਨੇ ਦੇਹ ਵਪਾਰ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ 26 ਔਰਤਾਂ ਅਤੇ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ।

Likes:
0 0
Views:
281
Article Categories:
India News

Leave a Reply

Your email address will not be published. Required fields are marked *