ਮਰਹੂਮ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਐਤਵਾਰ ਨੂੰ ਇੱਕ ਹੋਰ ਬੇਟੇ ਨੂੰ ਜਨਮ ਦਿੱਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਤਸਵੀਰ ਸਾਂਝੀ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਬਠਿੰਡਾ ਦੇ ਜਿੰਦਲ ਹਸਪਤਾਲ ਵਿਚ ਜਨਮ ਹੋਇਆ ਹੈ। ਇਸ ਦੌਰਾਨ ਹਸਪਤਾਲ ਵੱਲੋਂ ਇਕ ਵੀਡੀਓ ਸਾਂਝੀ ਕੀਤੀ ਗਈ ਹੈ। ਇਸ ਵਿਚ ਜਦੋਂ ਮਾਤਾ ਚਰਨ ਕੌਰ ਤੇ ਬਲਕੌਰ ਸਿੰਘ ਬੱਚੇ ਦੀ ਪਹਿਲੀ ਝਲਕ ਵੇਖਦੇ ਹਨ ਤਾਂ ਉਨ੍ਹਾਂ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ। ਇਸ ਦੌਰਾਨ ਬਲਕੌਰ ਸਿੰਘ ਨੇ ਪੁੱਤ ਨੂੰ ਗੁੜ੍ਹਤੀ ਦਿੱਤੀ।
