ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਪਹੁੰਚ ਰਹੇ ਹਨ। ਮੁੱਖ ਮੰਤਰੀ ਅੱਜ ਧਨਾਨਸੂ ਵਿੱਚ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਣਗੇ। ਲੁਧਿਆਣਾ ਵਿੱਚ ਲੱਗਣ ਵਾਲਾ ਪਲਾਂਟ 2400 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਹੋਵੇਗਾ ਅਤੇ ਇੱਥੇ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ।ਇਹ ਦੇਸ਼ ਦਾ ਦੂਜਾ ਸਭ ਤੋਂ ਵੱਡਾ ਸਟੀਲ ਪਲਾਂਟ (ਟਾਟਾ ਸਟੀਲ ਪਲਾਂਟ) ਹੋਵੇਗਾ। ਇਸ ਪਲਾਂਟ ਦੇ ਖੁੱਲ੍ਹਣ ਨਾਲ ਕਰੀਬ 2500 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਰਾਜ ਦੇ ਨੌਜਵਾਨਾਂ ਨੂੰ ਇਸ ਪ੍ਰੋਜੈਕਟ ਦਾ ਬਹੁਤ ਫਾਇਦਾ ਹੋਵੇਗਾ, ਕਿਉਂਕਿ ਇਸ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ।
ਇਲੈਕਟ੍ਰਿਕ ਆਰਕ ਫਰਨੇਸਾਂ ‘ਤੇ ਆਧਾਰਿਤ ਇਹ ਪਲਾਂਟ 0.75 MTPA ਤਿਆਰ ਸਟੀਲ ਦਾ ਉਤਪਾਦਨ ਕਰੇਗਾ ਅਤੇ ਸਟੀਲ ਬਣਾਉਣ ਦੀ ਪ੍ਰਕਿਰਿਆ ਲਈ ਕੱਚਾ ਮਾਲ 100 ਫੀਸਦੀ ਸਕ੍ਰੈਪ ਹੋਵੇਗਾ। ਇਹ ਪਲਾਂਟ ਪੀ.ਐਸ.ਆਈ.ਈ.ਸੀ. ਦੁਆਰਾ ਵਿਕਸਤ ਕੀਤੇ ਗਏ ਅਤਿ-ਆਧੁਨਿਕ ਉਦਯੋਗਿਕ ਪਾਰਕ ਦੇ ਨੇੜੇ 115 ਏਕੜ ਜ਼ਮੀਨ ਵਿੱਚ ਫੈਲਿਆ ਹੋਵੇਗਾ।