ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰਾਂ ਮੁਤਾਬਕ ਬਲਕੌਰ ਸਿੰਘ ਦੀ ਪਤਨੀ ਅਤੇ ਮੂਸੇਵਾਲਾ ਦੀ ਮਾਤਾ ਇੱਕ ਵਾਰ ਫਿਰ ਤੋਂ ਬੱਚੇ ਨੂੰ ਜਨਮ ਦਏਗੀ। ਜੀ ਹਾਂ, ਮਰਹੂਮ ਗਾਇਕ ਦੇ ਘਰ ਮਾਰਚ ਮਹੀਨੇ ‘ਚ ਕਿਲਕਾਰੀਆਂ ਗੂੰਜਣ ਵਾਲੀਆਂ ਹਨ। ਇਸ ਗੱਲ ਦਾ ਖੁਲਾਸਾ ਗਾਇਕ ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ ਸਿੰਘ ਸਿੱਧੂ ਨੇ ਕੀਤਾ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਪ੍ਰਮਾਤਮਾ ਦੇ ਸ਼ੁਕਰਗੁਜ਼ਾਰ ਹਾਂ ਕਿ ਸਾਡੇ ਵਿਹੜੇ ਨਵਾਂ ਜੀਅ ਆ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕਿ ਇਸੇ ਕਾਰਨ ਚਰਨ ਕੌਰ ਪਿਛਲੇ ਕਈ ਮਹੀਨਿਆਂ ਤੋਂ ਘੱਟ ਵੱਧ ਹੀ ਬਾਹਰ ਨਿਕਲਦੇ ਹਨ ਅਤੇ ਹਰ ਐਤਵਾਰ ਨੂੰ ਆਪਣੇ ਪੁੱਤਰ ਦੇ ਪ੍ਰਸ਼ੰਸਕਾਂ ਨੂੰ ਵੀ ਨਹੀਂ ਮਿਲ ਰਹੇ। ਇਸ ਤੋਂ ਇਲਾਵਾ ਕੁਝ ਖਬਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਉਹ IVF ਦੇ ਜਰੀਏ ਹੋਈ ਪ੍ਰੈਗਨੈਂਟ ਹੋਏ ਹਨ। ਫਿਲਹਾਲ ਇਸ ਗੱਲ ਦੀ ਪੁਸ਼ਟੀ ਬਲਕੌਰ ਸਿੰਘ ਅਤੇ ਚਰਨ ਕੌਰ ਵੱਲੋਂ ਨਹੀਂ ਕੀਤੀ ਗਈ।
