ਕਾਪਿਤੀ ਤੱਟ ਦੇ ਓਟਾਕੀ ਬੀਚ ‘ਤੇ ਸੋਮਵਾਰ ਸ਼ਾਮ ਨੂੰ ਪਾਣੀ ਦੀ ਘਟਨਾ ਤੋਂ ਬਾਅਦ ਦੋ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੇਂਟ ਜੌਨ ਐਂਬੂਲੈਂਸ ਨੇ ਕਿਹਾ ਕਿ ਇਸ ਨੂੰ ਸ਼ਾਮ 6.30 ਵਜੇ ਦੇ ਕਰੀਬ ਬੀਚ ‘ਤੇ ਬੁਲਾਇਆ ਗਿਆ ਸੀ। ਬਿਆਨ ‘ਚ ਕਿਹਾ ਗਿਆ ਹੈ ਕਿ ਦੋ ਲੋਕਾਂ ਨੂੰ ਵੈਲਿੰਗਟਨ ਹਸਪਤਾਲ ਲਿਜਾਇਆ ਗਿਆ ਸੀ- ਜਿਨ੍ਹਾਂ ਵਿੱਚੋਂ ਇੱਕ ਗੰਭੀਰ ਹਾਲਤ ਵਿੱਚ ਸੀ ਅਤੇ ਦੂਜਾ ਮੱਧਮ ਹਾਲਤ ਵਿੱਚ ਸੀ। ਹਲਾਂਕਿ ਇਹ ਘਟਨਾ ਕਿਵੇਂ ਵਾਪਰੀ ਇਸ ਸਬੰਧੀ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
