1 ਨਵੰਬਰ ਨੂੰ ਲੁਧਿਆਣਾ ਵਿਖੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਵਿਚਾਲੇ ਖੁੱਲ੍ਹੀ ਬਹਿਸ ਹੋਵੇਗੀ। ਸੀਐਮ ਭਗਵੰਤ ਮਾਨ ਵੱਲੋਂ ਇਸ ਖੁੱਲ੍ਹੀ ਬਹਿਸ ਨੂੰ ‘ਮੈਂ ਪੰਜਾਬ ਬੋਲਦਾ ਹਾਂ’ ਦਾ ਨਾਂ ਦਿੱਤਾ ਗਿਆ ਹੈ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਬਹਿਸ ਵਿੱਚ ਸਾਰੀਆਂ ਪਾਰਟੀਆਂ ਨੂੰ 30-30 ਮਿੰਟ ਬੋਲਣ ਦਾ ਸਮਾਂ ਮਿਲੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਬਹਿਸ ਵਿੱਚ ਆਉਣ ਦਾ ਸੱਦਾ ਦਿੱਤਾ ਹੈ।
ਸੀਐਮ ਨੇ ਟਵੀਟ ਕਰ ਲਿਖਿਆ ਕਿ, “ਲੁਧਿਆਣਾ ਵਿਖੇ 1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ ਨਾਮ ਹੋਵੇਗਾ “ ਮੈਂ ਪੰਜਾਬ ਬੋਲਦਾ ਹਾਂ “ ਦੁਪਿਹਰ 12 ਵਜੇ ਪੰਜਾਬ ਦੀਆਂ ਮੁੱਖ ਸਿਆਸੀ ਧਿਰਾਂ ਜੋ ਹੁਣ ਤੱਕ ਸੱਤਾ ਚ ਰਹੀਆਂ ਆਪਣਾ ਪੱਖ ਰੱਖਣਗੀਆਂ.ਹਰੇਕ ਪਾਰਟੀ ਨੂੰ 30 ਮਿੰਟ ਦਾ ਸਮਾਂ ਮਿਲੇਗਾ.ਪ੍ਰੋ ਨਿਰਮਲ ਜੌੜਾ ਜੀ ਮੰਚ ਸੰਚਾਲਨ ਕਰਨਗੇ..ਪੰਜਾਬੀਆਂ ਨੂੰ ਖੁੱਲਾ ਸੱਦਾ, “ਪੰਜਾਬ ਮੰਗਦਾ ਜਵਾਬ”””
https://twitter.com/BhagwantMann/status/17174170237546619