ਵੀਰਵਾਰ ਨੂੰ ਕਮਿਊਨਿਟੀ ਵਿੱਚ 103 ਨਵੇਂ ਕੋਵਿਡ -19 ਮਾਮਲੇ ਸਾਹਮਣੇ ਆਏ ਹਨ, ਨਿਊਜ਼ੀਲੈਂਡ ਸਿਹਤ ਮੰਤਰਾਲੇ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਨਵੇਂ ਕੇਸ ਆਕਲੈਂਡ (88), ਵਾਈਕਾਟੋ (9), ਬੇ ਆਫ ਪਲੇਨਟੀ (5) ਅਤੇ ਲੇਕਸ (1) ਵਿੱਚ ਦਰਜ ਕੀਤੇ ਗਏ ਹਨ। ਉੱਥੇ ਹੀ ਵਾਇਰਸ ਨਾਲ ਪੀੜਤ 70 ਮਰੀਜ਼ ਇਸ ਸਮੇਂ ਹਸਪਤਾਲ ਵਿੱਚ ਹਨ, ਜਿਨ੍ਹਾਂ ਵਿੱਚ ਪੰਜ ਤੀਬਰ ਦੇਖਭਾਲ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ।
ਮੌਜੂਦਾ ਭਾਈਚਾਰਕ ਪ੍ਰਕੋਪ ਵਿੱਚ ਹੁਣ 9457 ਕੇਸ ਹੋ ਚੁੱਕੇ ਹਨ ਅਤੇ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਕੁੱਲ 12,251 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ ਕੱਲ੍ਹ ਵੈਕਸੀਨ ਦੀਆਂ 22,859 ਖੁਰਾਕਾਂ ਦਿੱਤੀਆਂ ਗਈਆਂ ਸਨ, ਜਿਨ੍ਹਾਂ ਵਿੱਚ 3786 ਪਹਿਲੀਆਂ ਖੁਰਾਕਾਂ ਅਤੇ 9339 ਦੂਜੀਆਂ ਖੁਰਾਕਾਂ ਸ਼ਾਮਿਲ ਹਨ। ਮੰਤਰਾਲੇ ਨੇ ਕਿਹਾ ਕਿ ਨਿਊਜ਼ੀਲੈਂਡ ਵਿੱਚ 94 ਪ੍ਰਤੀਸ਼ਤ ਯੋਗ ਲੋਕਾਂ ਨੇ ਆਪਣੀ ਪਹਿਲੀ ਖੁਰਾਕ ਲੈ ਲਈ ਹੈ ਅਤੇ 88 ਪ੍ਰਤੀਸ਼ਤ ਪੂਰੀ ਤਰ੍ਹਾਂ ਟੀਕਾਕਰਨ ਕਰ ਚੁੱਕੇ ਹਨ।