Rotorua ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਪੁਲਿਸ ਨੇ CBD ‘ਚ ਸ਼ਾਪਿੰਗ ਟਰਾਲੀ ਚੋਰੀ ਵਿਰੁੱਧ ਕਾਰਵਾਈ ਕਰਦਿਆਂ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਿੰਨ ਦਿਨਾਂ ਦੇ ਪੁਲਿਸ ਆਪ੍ਰੇਸ਼ਨ ਤੋਂ ਬਾਅਦ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਆਪ੍ਰੇਸ਼ਨ ਟਰਾਲੀ 21 ਜਨਵਰੀ ਤੋਂ 23 ਜਨਵਰੀ ਦੇ ਵਿਚਕਾਰ ਚਲਾਇਆ ਗਿਆ ਸੀ। ਇਸ ਦੌਰਾਨ ਪੁਲਿਸ ਨੇ 19 ਅਣਪਛਾਤੇ ਵਿਅਕਤੀਆਂ ਨੂੰ ਨੋਟਿਸ ਵੀ ਜਾਰੀ ਕੀਤੇ ਹਨ।