[gtranslate]

ਕੈਨੇਡਾ ਦੀ ਯੂਨੀਵਰਸਿਟੀ ਨੇ ਜਾਣਬੁੱਝ ਕੇ ਫੇਲ੍ਹ ਕੀਤੇ ਪੰਜਾਬੀ ਸਟੂਡੈਂਟ ? ਕੜਾਕੇ ਦੀ ਠੰਢ ‘ਚ ਵਿਦਿਆਰਥੀਆਂ ਨੇ ਲਾਇਆ ਧਰਨਾ

130 students studying at algoma university

ਕੈਨੇਡਾ ਦੇ ਓਨਟਾਰੀਓ ਸਥਿਤ ਅਲਗੋਮਾ ਯੂਨੀਵਰਸਿਟੀ ਵਿੱਚ ਪੜ੍ਹਦੇ 130 ਵਿਦਿਆਰਥੀਆਂ ਦਾ ਇੱਕ ਹੀ ਵਿਸ਼ੇ ਵਿੱਚੋਂ ਫੇਲ੍ਹ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਹੈ। ਇਨ੍ਹਾਂ ‘ਚੋਂ ਜ਼ਿਆਦਾਤਰ ਵਿਦਿਆਰਥੀ ਪੰਜਾਬ ਦੇ ਹਨ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਇੱਕ ਆਈਟੀ ਵਿਸ਼ੇ ਵਿੱਚ 130 ਵਿਦਿਆਰਥੀ ਫੇਲ੍ਹ ਹੋਏ ਹਨ। ਜੋ ਫੇਲ੍ਹ ਹੋਏ ਹਨ ਉਹ ਸਾਰੇ ਦੂਜੇ ਦੇਸ਼ਾਂ ਦੇ ਹਨ। ਪ੍ਰਦਰਸ਼ਨਕਾਰੀ ਵਿਦਿਆਰਥੀ ਉਨ੍ਹਾਂ ਨੂੰ ਪਾਸ ਕਰਨ ਅਤੇ ਅਗਲੇ ਸਮੈਸਟਰ ਵਿੱਚ ਦਾਖ਼ਲਾ ਦੇਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਨੌਂ ਵਿਸ਼ੇ ਪਾਸ ਕੀਤੇ ਹਨ ਅਤੇ ਸਿਸਟਮ ਐਨਾਲਿਸਟ ਵਿਸ਼ੇ ਦਾ ਪ੍ਰੈਕਟੀਕਲ ਵੀ ਦਿੱਤਾ ਹੈ ਪਰ ਉਹ ਇਸ ਵਿਸ਼ੇ ਦੀ ਲਿਖਤੀ ਪ੍ਰੀਖਿਆ ਵਿੱਚੋਂ ਫੇਲ੍ਹ ਹੋਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਫੇਲ੍ਹ ਕਰਨ ਵਾਲਾ ਪ੍ਰੋਫ਼ੈਸਰ ਇੱਕੋ ਹੀ ਹੈ।

ਉਨ੍ਹਾਂ ਯੂਨੀਵਰਸਿਟੀ ਅੱਗੇ ਮੰਗ ਰੱਖੀ ਹੈ ਕਿ ਇਸ ਵਿਸ਼ੇ ਦਾ ਪੇਪਰ ਕਿਸੇ ਹੋਰ ਅਧਿਆਪਕ ਤੋਂ ਚੈੱਕ ਕਰਵਾਇਆ ਜਾਵੇ। ਇਸ ਮੰਗ ਨੂੰ ਲੈ ਕੇ ਵਿਦਿਆਰਥੀਆਂ ਨੇ ਅਣਮਿੱਥੇ ਸਮੇਂ ਲਈ ਧਰਨਾ ਦੇਣ ਦਾ ਫੈਸਲਾ ਕੀਤਾ ਹੈ। ਵਿਦਿਆਰਥੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਜਾਣਬੁੱਝ ਕੇ ਫੇਲ ਕੀਤਾ ਗਿਆ ਹੈ। ਇਨ੍ਹਾਂ ਦਾ ਨਤੀਜਾ 1 ਜਨਵਰੀ ਨੂੰ ਐਲਾਨਿਆ ਗਿਆ ਸੀ ਜਦਕਿ ਬਾਕੀਆਂ ਦਾ ਨਤੀਜਾ 31 ਦਸੰਬਰ ਨੂੰ ਐਲਾਨਿਆ ਗਿਆ ਸੀ। ਇੰਨਾ ਹੀ ਨਹੀਂ ਅਗਲੇ ਦਾਖਲੇ ਲਈ ਵੀ 7 ਜਨਵਰੀ ਤੱਕ ਦਾ ਸਮਾਂ ਦਿੱਤਾ ਗਿਆ ਹੈ, ਜਿਸ ਕਾਰਨ ਹੁਣ ਇਹ ਸਾਰੇ 130 ਵਿਦਿਆਰਥੀ ਅੜਿੱਕੇ ਵਿੱਚ ਫਸੇ ਹੋਏ ਹਨ।

ਮਾਮਲੇ ‘ਚ ਯੂਨੀਵਰਸਿਟੀ ਦਾ ਬਿਆਨ ਵੀ ਸਾਹਮਣੇ ਆਇਆ ਹੈ ਅਤੇ ਪ੍ਰਬੰਧਕਾਂ ਨੇ ਜਾਂਚ ਕਰਨ ਦੀ ਗੱਲ ਕਹੀ ਹੈ। ਯੂਨੀਵਰਸਿਟੀ ਦਾ ਕਹਿਣਾ ਹੈ ਕਿ ਅਸੀਂ ਇਕ ਸੀਨੀਅਰ ਪ੍ਰੋਫੈਸਰ ਨੂੰ ਵਿਦਿਆਰਥੀਆਂ ਨਾਲ ਗੱਲ ਕਰਨ ਲਈ ਕਿਹਾ ਹੈ। ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਇੰਸ ਡੀਨ ਦੀ ਅਗਵਾਈ ਹੇਠ ਇੱਕ ਜਾਂਚ ਕਮੇਟੀ ਬਣਾਈ ਜਾ ਰਹੀ ਹੈ। ਦਰਅਸਲ, ਇੱਕ ਵਿਸ਼ੇ ਦੀ ਘੱਟੋ-ਘੱਟ ਫੀਸ 4 ਲੱਖ ਰੁਪਏ ਹੈ, ਜੋ ਵਿਦਿਆਰਥੀਆਂ ਨੂੰ ਦੁਬਾਰਾ ਅਦਾ ਕਰਨੀ ਪੈ ਸਕਦੀ ਹੈ। ਵਿਦਿਆਰਥੀਆਂ ਦੀ ਮਦਦ ਕਰਨ ਵਾਲੀ ਰੇਮੀ ਸੇਖੋਂ ਦਾ ਕਹਿਣਾ ਹੈ ਕਿ ਮਾਮਲਾ ਬਹੁਤ ਗੰਭੀਰ ਹੈ ਅਤੇ ਉਹ ਵਿਦਿਆਰਥੀਆਂ ਦੇ ਸੰਪਰਕ ਵਿੱਚ ਹਨ।

Leave a Reply

Your email address will not be published. Required fields are marked *