ਨਿਊਜ਼ੀਲੈਂਡ ‘ਚ ਕੋਰੋਨਾ ਦੀ ਰਫਤਾਰ ਵਿੱਚ ਭਾਵੇਂ ਕਮੀ ਆਈ ਹੈ, ਪਰ ਨਵੇਂ ਮਾਮਲੇ ਅਜੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਵੀਰਵਾਰ ਨੂੰ ਕਮਿਊਨਿਟੀ ਵਿੱਚ ਕੋਵਿਡ -19 ਦੇ 15 ਨਵੇਂ ਮਾਮਲੇ ਸਾਹਮਣੇ ਆਏ ਹਨ, ਇਹ ਸਾਰੇ ਆਕਲੈਂਡ ਵਿੱਚੋਂ ਸਾਹਮਣੇ ਆਏ ਹਨ, ਸਿਹਤ ਦੇ ਡਾਇਰੈਕਟਰ ਜਨਰਲ ਡਾ ਐਸ਼ਲੇ ਬਲੂਮਫੀਲਡ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ।
ਬਲੂਮਫੀਲਡ ਨੇ ਵੈਲਿੰਗਟਨ ਵਿੱਚ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੇ ਨਾਲ ਦੁਪਹਿਰ 1 ਵਜੇ ਬ੍ਰੀਫਿੰਗ ਵਿੱਚ ਇਹ ਅਪਡੇਟ ਅੰਕੜੇ ਸਾਂਝੇ ਕੀਤੇ ਹਨ। ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 1123 ਹੈ, ਜਿਨ੍ਹਾਂ ਵਿੱਚੋਂ 861 ਹੁਣ ਠੀਕ ਹੋ ਗਏ ਹਨ। ਇਸ ਸਮੇ ਹਸਪਤਾਲ ਵਿੱਚ 15 ਕੇਸ ਹਨ, ਜਿਨ੍ਹਾਂ ਵਿੱਚੋਂ ਤਿੰਨ ਆਈਸੀਯੂ ਵਿੱਚ ਹਨ।