ਸ਼੍ਰੀਨਗਰ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਦੀ ਬੱਸ ‘ਤੇ ਅੱਤਵਾਦੀ ਹਮਲਾ ਹੋਇਆ ਹੈ, ਹਮਲੇ ‘ਚ 2 ਜਵਾਨ ਸ਼ਹੀਦ ਹੋ ਗਏ ਹਨ ਅਤੇ ਜਦਕਿ 12 ਹੋਰ ਜ਼ਖਮੀ ਹੋ ਗਏ ਹਨ। ਇਹ ਹਮਲਾ ਸੋਮਵਾਰ ਸ਼ਾਮ ਨੂੰ ਸ੍ਰੀਨਗਰ ਦੇ ਬਾਹਰਵਾਰ ਜੇਵਾਨ ਵਿੱਚ ਹੋਇਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਆਰਮਡ ਪੁਲਸ ਬਟਾਲੀਅਨ ਨੇੜੇ ਬੱਸ ‘ਤੇ ਭਾਰੀ ਗੋਲੀਬਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਇਸ ‘ਚ 2 ਜਵਾਨ ਸ਼ਹੀਦ ਹੋ ਗਏ ਹਨ ਜਦਕਿ 12 ਹੋਰ ਜ਼ਖਮੀ ਹਨ।
#Terrorists fired upon a police vehicle near Zewan in Pantha Chowk area of #Srinagar. 14 personnel #injured in the attack. All the injured personnel evacuated to hospital. Area cordoned off. Further details shall follow. @JmuKmrPolice
— Kashmir Zone Police (@KashmirPolice) December 13, 2021
ਸਾਰੇ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ, ਕਸ਼ਮੀਰ ਜ਼ੋਨ ਪੁਲਿਸ ਦੁਆਰਾ ਕੀਤੇ ਗਏ ਟਵੀਟ ਦੇ ਅਨੁਸਾਰ, ਕਿਹਾ ਗਿਆ ਹੈ ਕਿ ਹਮਲੇ ਵਿੱਚ 14 ਜਵਾਨ ਜ਼ਖਮੀ ਹੋਏ ਹਨ। ਅੱਤਵਾਦੀਆਂ ਨੇ ਅਤਿ ਸੁਰੱਖਿਅਤ ਖੇਤਰ ਵਿੱਚ ਬੱਸ ਉੱਤੇ ਭਾਰੀ ਗੋਲੀਬਾਰੀ ਕੀਤੀ ਹੈ ਜਿੱਥੇ ਵੱਖ-ਵੱਖ ਸੁਰੱਖਿਆ ਬਲਾਂ ਦੇ ਕਈ ਕੈਂਪ ਹਨ। ਘਟਨਾ ਸੋਮਵਾਰ ਸ਼ਾਮ ਨੂੰ ਪੰਥਾ ਚੌਕ ਇਲਾਕੇ ਦੀ ਹੈ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਹਮਲਾਵਰਾਂ ਦੀ ਭਾਲ ਲਈ ਮੁਹਿੰਮ ਚਲਾਈ ਗਈ ਹੈ।