ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਤੇ ਮਨਮੋਹਨ ਸਿੰਘ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਦੋਵਾਂ ਨੇ ਦਿੱਲੀ ਵਿੱਚ ਪਾਰਟੀ ਦੀ ਮੈਂਬਰਸ਼ਿਪ ਲਈ ਹੈ। ਉਨ੍ਹਾਂ ਨਾਲ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕੁਝ ਦਿਨ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਇਸ ਵਿੱਚ ਉਨ੍ਹਾਂ ਨੇ ਮਜਬੂਰੀ ਵਿੱਚ ਪਾਰਟੀ ਤੋਂ ਅਸਤੀਫਾ ਦੇਣ ਬਾਰੇ ਲਿਖਿਆ ਹੈ। ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਨੂੰ ਸਹੀ ਢੰਗ ਨਾਲ ਨਾ ਚਲਾਉਣ ਦੀ ਗੱਲ ਵੀ ਕਹੀ। ਇਸ ਤੋਂ ਇਲਾਵਾ ਇਹ ਵੀ ਕਿਹਾ ਗਿਆ ਹੈ ਕਿ ਵਿਧਾਨ ਸਭਾ ਚੋਣਾਂ ਸਮੇਂ ਪਾਰਟੀ ਨੂੰ ਪਿੱਠ ਵਿਖਾਉਣ ਵਾਲੇ ਆਗੂਆਂ ਨੂੰ ਇੰਚਾਰਜ ਲਾਇਆ ਜਾ ਰਿਹਾ ਹੈ।
ਸ੍ਰ ਅਮਰਪਾਲ ਸਿੰਘ ਅਜਨਾਲਾ ਤੇ ਸ੍ਰ ਮਨਮੋਹਨ ਸਿੰਘ ਜੀ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅੱਜ ਭਾਜਪਾ 'ਚ ਸ਼ਾਮਲ ਹੋਏ।ਦਿੱਲੀ ਵਿੱਚ ਸੂਬਾ ਪ੍ਰਧਾਨ ਸ਼੍ਰੀ @AshwaniSBJP ਜੀ, ਕੇਂਦਰੀ ਮੰਤਰੀ ਸ਼੍ਰੀ @gssjodhpur ਜੀ, ਕੇਂਦਰੀ ਰਾਜ ਮੰਤਰੀ ਸ੍ਰੀ @somparkash.bjp ਜੀ ਨੇ ਸਰੋਪੇ ਪਾਕੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ। pic.twitter.com/uclxa7mFbo
— BJP PUNJAB (@BJP4Punjab) February 15, 2023