ਨਿਊਜ਼ੀਲੈਂਡ ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਮੰਗਲਵਾਰ ਨੂੰ ਕਮਿਊਨਿਟੀ ਵਿੱਚ ਕੋਵਿਡ -19 ਦੇ 24 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 18 ਆਕਲੈਂਡ ਵਿੱਚ ਅਤੇ ਛੇ ਵਾਇਕਾਟੋ ਵਿੱਚ ਹਨ, ਪਬਲਿਕ ਹੈਲਥ ਡਾਇਰੈਕਟਰ ਡਾ. ਕੈਰੋਲਿਨ ਮੈਕਲਨੇ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਇਸ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 1381 ਹੋ ਗਈ ਹੈ, ਜਿਨ੍ਹਾਂ ਵਿੱਚੋਂ 1086 ਹੁਣ ਤੱਕ ਠੀਕ ਹੋ ਗਏ ਹਨ।
ਹੁਣ ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ ਕੋਵਿਡ -19 ਦੇ 32 ਮਰੀਜ਼ ਦਾਖਲ ਹਨ, ਜਿਨ੍ਹਾਂ ਵਿੱਚ ਸੱਤ ਇੰਟੈਂਸਿਵ ਕੇਅਰ ਜਾਂ ਉੱਚ ਨਿਰਭਰਤਾ ਯੂਨਿਟ ਵਿੱਚ ਹਨ। ਮਿਡਲਮੋਰ ਹਸਪਤਾਲ ਵਿਖੇ 14, ਆਕਲੈਂਡ ਸਿਟੀ ਹਸਪਤਾਲ ਵਿਖੇ 13, ਨੌਰਥ ਸ਼ੋਰ ਹਸਪਤਾਲ ਵਿਖੇ ਚਾਰ ਅਤੇ ਵਾਇਕਾਟੋ ਹਸਪਤਾਲ ਵਿੱਚ ਇੱਕ ਮਰੀਜ ਦਾਖਲ ਹੈ।