ਸਿਹਤ ਮੰਤਰਾਲੇ ਵੱਲੋ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਵੀਰਵਾਰ ਨੂੰ ਕਮਿਊਨਿਟੀ ਵਿੱਚ 29 ਨਵੇਂ ਕੋਵਿਡ -19 ਕੇਸ ਸਾਹਮਣੇ ਆਏ ਹਨ। ਨਵੇਂ ਮਾਮਲਿਆਂ ‘ਚ ਆਕਲੈਂਡ ਵਿੱਚੋਂ 24 ਅਤੇ ਵਾਇਕਾਟੋ ‘ਚੋਂ ਪੰਜ ਮਾਮਲੇ ਸਾਹਮਣੇ ਆਏ ਹਨ। ਪਬਲਿਕ ਹੈਲਥ ਡਾਇਰੈਕਟਰ ਡਾ. ਕੈਰੋਲਿਨ ਮੈਕਲਨੇ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਮੈਕਲਨੇ ਨੇ ਵੈਲਿੰਗਟਨ ਵਿੱਚ ਕੋਵਿਡ -19 ਪ੍ਰਤਿਕਿਰਿਆ ਮੰਤਰੀ ਕ੍ਰਿਸ ਹਿਪਕਿਨਸ, ਐਸੋਸੀਏਟ ਸਿਹਤ ਮੰਤਰੀ ਆਇਸ਼ਾ ਵਰਾਲ ਅਤੇ ਪ੍ਰੋਫੈਸਰ ਡੇਵਿਡ ਮਰਡੋਕ ਦੇ ਨਾਲ ਦੁਪਹਿਰ 1 ਵਜੇ ਬ੍ਰੀਫਿੰਗ ਵਿੱਚ ਅਪਡੇਟ ਅੰਕੜੇ ਸਾਂਝੇ ਕੀਤੇ ਹਨ।
ਇਸ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 1448 ਹੋ ਗਈ ਹੈ। ਇਸ ਵੇਲੇ ਹਸਪਤਾਲਾਂ ਵਿੱਚ 23 ਮਰੀਜ਼ ਹਨ, 11 ਆਕਲੈਂਡ ਦੇ ਮਿਡਲਮੋਰ ਹਸਪਤਾਲ ਵਿੱਚ ਅਤੇ 11 ਆਕਲੈਂਡ ਦੇ ਹਸਪਤਾਲਾਂ ਵਿੱਚ ਹਨ ਜਦੋਂ ਕਿ ਇੱਕ ਹੋਰ ਮਰੀਜ਼ ਵਾਇਕਾਟੋ ਹਸਪਤਾਲ ਵਿੱਚ ਹੈ। ਇਨ੍ਹਾਂ ਵਿੱਚੋਂ ਚਾਰ ਮਰੀਜ਼ ਆਈਸੀਯੂ ਜਾਂ ਐਚਡੀਯੂ ਵਿੱਚ ਹਨ। ਮੈਕਲਨੇ ਨੇ ਕਿਹਾ = ਕਿ ਪਿਛਲੇ 24 ਘੰਟਿਆਂ ਦੌਰਾਨ ਨੌ ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੇ ਨਾਲ ਹਸਪਤਾਲ ਵਿੱਚ ਕੇਸਾਂ ਦੀ ਗਿਣਤੀ ਵਿੱਚ “ਮਹੱਤਵਪੂਰਣ ਗਿਰਾਵਟ” ਆਈ ਹੈ।