ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਬੁੱਧਵਾਰ ਨੂੰ ਗੈਂਗਸਟਰਾਂ ਦਾ ਸਫਾਇਆ ਕਰਨ ਲਈ ਵੱਡੀ ਕਾਰਵਾਈ ਕੀਤੀ ਹੈ। ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਗੈਂਗਸਟਰਾਂ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵਿਚਕਾਰ ਮੁਕਾਬਲਾ ਹੋਇਆ ਹੈ। ਜਿਸ ਵਿੱਚ ਤਿੰਨ ਗੈਂਗਸਟਰ ਮਾਰੇ ਗਏ ਹਨ। ਇਸ ਦੇ ਨਾਲ ਹੀ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ ਹਨ।
ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਸੂਚਨਾ ਮਿਲੀ ਸੀ ਕਿ ਫਤਿਹਗੜ੍ਹ ਸਾਹਿਬ ‘ਚ ਕੁਝ ਗੈਂਗਸਟਰ ਲੁਕੇ ਹੋਏ ਹਨ। ਜਿਸ ਤੋਂ ਬਾਅਦ ਫੋਰਸ ਨੇ ਉਨ੍ਹਾਂ ਨੂੰ ਘੇਰਾ ਪਾ ਲਿਆ।ਦੋਸ਼ੀ ਇੱਕ ਥਾਰ ਕਾਰ ਵਿੱਚ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ। ਪੁਲਿਸ ਦਾ ਪਤਾ ਲੱਗਦਿਆਂ ਹੀ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀਬਾਰੀ ਕੀਤੀ। ਜਿਸ ‘ਚ 2 ਗੈਂਗਸਟਰ ਮਾਰੇ ਗਏ ਸਨ, ਜਿਨ੍ਹਾਂ ‘ਚੋਂ ਇਕ ਤੇਜਿੰਦਰ ਤੇਜਾ ਮਹਿੰਦੀਪੁਰੀਆ ਹੈ, ਜੋ ਫਿਲੌਰ ‘ਚ ਪੁਲਿਸ ਕਾਂਸਟੇਬਲ ਦੇ ਕਤਲ ‘ਚ ਸ਼ਾਮਿਲ ਸੀ। ਇਸ ਆਪਰੇਸ਼ਨ ਦੀ ਅਗਵਾਈ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਕੀਤੀ।