ਨਿਊਜ਼ੀਲੈਂਡ ‘ਚ ਅੱਜ ਇੱਕ ਵਾਰ ਫਿਰ ਵੱਡੀ ਗਿਣਤੀ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਸਹਿਤ ਮੰਤਰਾਲੇ ਵੱਲੋ ਵੀਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਕਮਿਊਨਿਟੀ ਵਿੱਚ ਕੋਵਿਡ -19 ਦੇ 45 ਨਵੇਂ ਮਾਮਲੇ ਸਾਹਮਣੇ ਆਏ ਹਨ, ਇਹ ਸਾਰੇ ਮਾਮਲੇ ਆਕਲੈਂਡ ਵਿੱਚ ਸਾਹਮਣੇ ਆਏ ਹਨ, ਸਿਹਤ ਦੇ ਡਾਇਰੈਕਟਰ ਜਨਰਲ ਡਾ ਐਸ਼ਲੇ ਬਲੂਮਫੀਲਡ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਬਲੂਮਫੀਲਡ ਨੇ ਵੈਲਿੰਗਟਨ ਵਿੱਚ ਕੋਵਿਡ -19 ਪ੍ਰਤਿਕ੍ਰਿਆ ਮੰਤਰੀ ਕ੍ਰਿਸ ਹਿੱਪਕਿਨਸ ਦੇ ਨਾਲ ਦੁਪਹਿਰ 1 ਵਜੇ ਬ੍ਰੀਫਿੰਗ ਵਿੱਚ ਅਪਡੇਟ ਅੰਕੜੇ ਸਾਂਝੇ ਕੀਤੇ ਹਨ।
ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 1230 ਹੋ ਗਈ ਹੈ। ਇਹ ਮਾਮਲੇ ਉਦੋਂ ਸਾਹਮਣੇ ਆਏ ਹਨ ਜਦੋਂ ਬੀਤੇ ਦਿਨ ਆਕਲੈਂਡ ਵਿੱਚ ਮੰਗਲਵਾਰ ਨੂੰ ਸਿਰਫ ਅੱਠ ਕਮਿਊਨਿਟੀ ਕੇਸ ਦਰਜ ਕੀਤੇ ਗਏ ਸਨ। ਬਲੂਮਫੀਲਡ ਨੇ ਮੰਨਿਆ ਕਿ ਇਹ ਅੰਕੜਾ “ਸਾਡੇ ਕੋਲ ਕੁੱਝ ਸਮੇਂ ਲਈ ਸਭ ਤੋਂ ਵੱਡਾ” ਸੀ ਪਰ ਉਨ੍ਹਾਂ ਨੇ ਆਪਣੀ ਜਾਣਕਾਰੀ ਨਾਲ ਕੁੱਝ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕੀਤੀ।