ਵੀਰਵਾਰ ਨੂੰ ਜੰਮੂ ਕਸ਼ਮੀਰ ਦੇ ਪੁੰਛ ਇਲਾਕੇ ’ਚ ਦਹਿਸ਼ਤਗਰਦਾਂ ਨੇ ਭਾਰਤੀ ਫੌਜ ਦੇ ਜਵਾਨਾਂ ਨੂੰ ਲਿਜਾ ਰਹੇ ਇੱਕ ਵਾਹਨ ’ਤੇ ਘਾਤ ਲਗਾ ਕੇ ਹਮਲਾ ਕੀਤਾ ਸੀ ਜਿਸ ਵਿੱਚ ਫੌਜ ਦੇ ਪੰਜ ਜਵਾਨ ਸ਼ਹੀਦ ਹੋ ਗਏ ਜਦਕਿ ਇੱਕ ਹੋਰ ਜਵਾਨ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜੰਮੂ-ਕਸ਼ਮੀਰ ‘ਚ ਵੀਰਵਾਰ ਨੂੰ ਹੋਏ ਹਮਲੇ ‘ਚ ਸ਼ਹੀਦ ਹੋਏ ਪੰਜ ਜਵਾਨਾਂ ‘ਚੋਂ ਚਾਰ ਜਵਾਨ ਪੰਜਾਬ ਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਜਵਾਨਾਂ ਦੀ ਸ਼ਹਾਦਤ ‘ਤੇ ਦੁੱਖ ਪ੍ਰਗਟਾਇਆ ਹੈ। ਸ਼ਹੀਦ ਹੋਣ ਵਾਲਿਆਂ ਵਿੱਚ ਮਨਦੀਪ ਸਿੰਘ ਵਾਸੀ ਚਣਕੋਈਆਂ ਕਲਾਂ ਲੁਧਿਆਣਾ, ਹਰੀਕ੍ਰਿਸ਼ਨ ਸਿੰਘ ਵਾਸੀ ਤਲਵੰਡੀ ਭਰਥ ਗੁਰਦਾਸਪੁਰ, ਕੁਲਵੰਤ ਸਿੰਘ ਵਾਸੀ ਚੜਿੱਕ ਮੋਗਾ ਅਤੇ ਸੇਵਕ ਸਿੰਘ ਬਾਘਾ ਬਠਿੰਡਾ ਸ਼ਾਮਿਲ ਹਨ।
ਰਾਸ਼ਟਰੀ ਰਾਈਫਲਜ ਦੇ ਪੰਜ ਜਵਾਨ ਜਿੰਨਾ ਵਿੱਚੋਂ ਚਾਰ ਜਵਾਨ ਪੰਜਾਬ ਤੋਂ ਸਨ ਇੱਕ ਅੱਤਵਾਦੀ ਹਮਲੇ ਚ ਸ਼ਹੀਦ…ਸਰਹੱਦਾਂ ਦੇ ਰਖਵਾਲੇ ਅਮਰ ਰਹੇ…ਪਰਿਵਾਰਾਂ ਨੂੰ ਵਾਹਿਗੁਰੂ ਭਾਣਾ ਮੰਨਣ ਦਾ ਬਲ ਬਖ਼ਸ਼ੇ …ਪੑਣਾਮ ਸ਼ਹੀਦਾਂ ਨੂੰ ..
— Bhagwant Mann (@BhagwantMann) April 21, 2023