ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਵਿੱਚ 5296 ਨਵੇਂ ਕੋਵਿਡ -19 ਕਮਿਊਨਿਟੀ ਕੇਸ ਦਰਜ ਹੋਏ ਹਨ, ਸਿਹਤ ਮੰਤਰਾਲੇ ਨੇ ਇੰਨ੍ਹਾਂ ਅੰਕੜਿਆਂ ਦੀ ਪੁਸ਼ਟੀ ਕੀਤੀ ਹੈ। ਇਹ ਅੰਕੜੇ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਹਨ। ਇਸ ਸਮੇਂ 605 ਲੋਕ ਵਾਇਰਸ ਕਾਰਨ ਹਸਪਤਾਲ ਵਿੱਚ ਹਨ। ਜਿਨ੍ਹਾਂ ਵਿੱਚੋਂ ਸਤਾਰਾਂ ਲੋਕ ਤੀਬਰ ਦੇਖਭਾਲ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ। ਕੋਵਿਡ -19 ਨਾਲ ਹਸਪਤਾਲ ਵਿੱਚ ਦਾਖਲ ਲੋਕਾਂ ਦੀ ਔਸਤ ਉਮਰ 66 ਸਾਲ ਹੈ। ਮੰਤਰਾਲੇ ਨੇ ਸ਼ੁੱਕਰਵਾਰ ਨੂੰ ਵਾਇਰਸ ਕਾਰਨ 19 ਹੋਰ ਲੋਕਾਂ ਦੀ ਮੌਤ ਦੀ ਪੁਸ਼ਟੀ ਵੀ ਕੀਤੀ ਹੈ। ਪਿਛਲੇ 24 ਘੰਟਿਆਂ ਦੌਰਾਨ ਸਰਹੱਦ ‘ਤੇ ਕੋਵਿਡ-19 ਦੇ 209 ਨਵੇਂ ਮਾਮਲੇ ਸਾਹਮਣੇ ਆਏ ਹਨ। ਉੱਥੇ ਹੀ ਦੇਸ਼ ਵਿੱਚ ਸਰਗਰਮ ਕਮਿਊਨਿਟੀ ਕੇਸਾਂ ਦੀ ਗਿਣਤੀ 40,673 ਹੈ।
