ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਥੇ ਇੱਕ ਪਾਸੇ ਨਾਮਜ਼ਦਗੀਆਂ ਦਾਖਲ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਦਰਅਸਲ, ਕੈਪਟਨ ਦੀ ਪੰਜਾਬ ਲੋਕ ਕਾਂਗਰਸ ਦੇ 6 ਉਮੀਦਵਾਰਾਂ ਵੱਲੋਂ ਹਾਕੀ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਨ੍ਹਾਂ ਉਮੀਦਵਾਰਾਂ ਵੱਲੋਂ ਭਾਜਪਾ ਦੇ ਚੋਣ ਨਿਸ਼ਾਨ ‘ਤੇ ਚੋਣਾਂ ਲੜਨ ਦੀ ਇੱਛਾ ਪ੍ਰਗਟਾਈ ਗਈ ਹੈ।
ਸੂਤਰਾਂ ਮੁਤਾਬਿਕ ਕੈਪਟਨ ਵੱਲੋਂ ਇਸ ਸਬੰਧੀ ਭਾਜਪਾ ਹਾਈਕਮਾਨ ਨਾਲ ਗੱਲ਼ਬਾਤ ਕੀਤੀ ਜਾ ਰਹੀ ਹੈ। 6 ਉਮੀਦਵਾਰਾਂ ਨੇ ਸਾਫ ਆਖ ਦਿੱਤਾ ਹੈ ਕਿ ਉਹ ਪੰਜਾਬ ਲੋਕ ਕਾਂਗਰਸ ਦੇ ਹਾਕੀ ਚੋਣ ਨਿਸ਼ਾਨ ਉਤੇ ਚੋਣ ਨਹੀਂ ਲੜਨਗੇ। ਮੀਡੀਆਂ ਰਿਪੋਟਾਂ ਮੁਤਾਬਿਕ ਸ਼ਹਿਰੀ ਸੀਟਾਂ ਤੋਂ ਚੋਣ ਲੜ ਰਹੇ ਉਮੀਦਵਾਰਾਂ ਦਾ ਕਹਿਣਾ ਹੈ ਕਿ ਸ਼ਹਿਰੀ ਸੀਟਾਂ ਹੋਣ ਦੇ ਕਾਰਨ ਉਹ ਭਾਜਪਾ ਦੇ ਨਿਸ਼ਾਨ ‘ਤੇ ਚੋਣਾਂ ਲੜਨਾ ਚਾਹੁੰਦੇ ਹਨ। ਦੱਸ ਦੇਈਏ ਕਿ ਆਪਣੀ ਪਾਰਟੀ ਬਣਾਉਣ ਮਗਰੋਂ ਕੈਪਟਨ ਭਾਜਪਾ ਅਤੇ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਚੋਣਾਂ ਲੜ ਰਹੇ ਹਨ।