[gtranslate]

ਮਾਨ ਸਰਕਾਰ ਦਾ ਵੱਡਾ ਐਕਸ਼ਨ ! 6 ਸਰਕਾਰੀ ਮੁਲਾਜ਼ਮਾਂ ਨੂੰ ਕੀਤਾ ਬਰਖਾਸਤ, ਹੁਣ ਵਿਜੀਲੈਂਸ ਕਰੇਗੀ 39 ਕਰੋੜ ਦੇ ਪੋਸਟ ਮੈਟ੍ਰਿਕ SC ਸਕਾਲਰਸ਼ਿਪ ਘੁਟਾਲੇ ਦੀ ਜਾਂਚ

6 govt employees were sacked

ਮਾਨ ਸਰਕਾਰ ਨੇ ਪਿਛਲੀ ਸਰਕਾਰ ਦੌਰਾਨ 39 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਿਲ ਛੇ ਸਰਕਾਰੀ ਮੁਲਾਜ਼ਮਾਂ ਨੂੰ ਬਰਖਾਸਤ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਤੋਂ ਬਾਅਦ ਵਿਭਾਗ ਦੀ ਸ਼ਮੂਲੀਅਤ ਸਾਹਮਣੇ ਆਈ ਹੈ। ਵਿਜੀਲੈਂਸ ਅਗਲੇਰੀ ਜਾਂਚ ਕਰੇਗੀ।

ਬਲਜੀਤ ਕੌਰ ਨੇ ਦੱਸਿਆ ਕਿ ਇਹ ਘੁਟਾਲਾ 2019 ਵਿੱਚ ਕਾਂਗਰਸ ਸਰਕਾਰ ਦੌਰਾਨ ਹੋਇਆ ਸੀ ਅਤੇ 55 ਕਰੋੜ ਦਾ ਗਬਨ ਫੜਿਆ ਗਿਆ ਸੀ, ਜਿਸ ਵਿੱਚੋਂ 16 ਕਰੋੜ ਤੋਂ ਵੱਧ ਦੀ ਐਕਸੈਸ ਪੇਮੈਂਟ ਕੁੱਝ ਕਾਲਜਾਂ ਨੂੰ ਅਲਾਟ ਕੀਤੀ ਗਈ ਸੀ। ਸਾਰੇ ਦੋਸ਼ੀ ਅਦਾਰਿਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਕਰੋੜਾਂ ਦਾ ਲਾਭ ਪਹੁੰਚਾਇਆ ਗਿਆ। ਮੰਤਰੀ ਨੇ ਦੱਸਿਆ ਕਿ ਜਾਂਚ ਦੌਰਾਨ 39 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦਾ ਕੋਈ ਸਬੂਤ ਨਹੀਂ ਮਿਲਿਆ, ਜੋ ਕਿ ਕਾਂਗਰਸ ਸਰਕਾਰ ਦੌਰਾਨ ਕੁਝ ਬੋਗਸ ਕਾਲਜਾਂ ਨੂੰ ਵੰਡੀ ਗਈ ਸੀ, ਜਿਸ ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਤਕਾਲੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਮੰਤਰੀ ਨੇ ਕਿਹਾ ਕਿ ਵਿਭਾਗੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਜ਼ੀਫੇ ਦੀ ਵੰਡ ਨੂੰ ਅਣਗੌਲਿਆ ਕੀਤਾ ਗਿਆ ਸੀ ਅਤੇ ਕੁਝ ਨਿੱਜੀ ਸੰਸਥਾਵਾਂ ਨੂੰ ਬੇਲੋੜਾ ਪੱਖ ਦਿੱਤਾ ਗਿਆ ਸੀ।

Likes:
0 0
Views:
305
Article Categories:
India News

Leave a Reply

Your email address will not be published. Required fields are marked *