ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਪੁਸ਼ਟੀ ਕੀਤੀ ਹੈ ਕਿ ਨਿਊਜ਼ੀਲੈਂਡ ਵਿੱਚ 6369 ਨਵੇਂ ਕੋਵਿਡ -19 ਕਮਿਊਨਿਟੀ ਕੇਸ ਦਰਜ ਕੀਤੇ ਗਏ ਹਨ। ਇਹ ਅੰਕੜੇ ਪਿਛਲੇ 24 ਘੰਟਿਆਂ ਦੌਰਾਨ ਦਰਜ ਕੀਤੇ ਗਏ ਹਨ। ਉੱਥੇ ਹੀ ਵਾਇਰਸ ਕਾਰਨ 362 ਲੋਕ ਹਸਪਤਾਲ ਵਿੱਚ ਹਨ। ਛੇ ਲੋਕ ਇੰਟੈਂਸਿਵ ਕੇਅਰ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ। ਮੰਤਰਾਲੇ ਨੇ ਕੋਵਿਡ-19 ਕਾਰਨ 13 ਲੋਕਾਂ ਦੀ ਮੌਤ ਦਾ ਐਲਾਨ ਵੀ ਕੀਤਾ ਹੈ। ਇਸ ਦੇ ਨਾਲ ਹੀ ਨਿਊਜ਼ੀਲੈਂਡ ‘ਚ ਕੋਵਿਡ ਕਾਰਨ ਹੋਈਆਂ ਮੌਤਾਂ ਦੀ ਕੁੱਲ ਸੰਖਿਆ 1140 ਹੋ ਗਈ ਹੈ। ਇਸ ਦੇ ਨਾਲ ਹੀ ਸਰਹੱਦ ‘ਤੇ ਕੋਵਿਡ -19 ਦੇ 55 ਨਵੇਂ ਕੇਸ ਵੀ ਦਰਜ ਹੋਏ ਹਨ।