ਬੀਤੀ ਦੇਰ ਰਾਤ ਆਕਲੈਂਡ ਦੇ ਵਾਟਰਵਿਊ ਸੁਰੰਗ ਨੇੜੇ ਦੋ ਕਾਰਾਂ ਦੀ ਟੱਕਰ ਕਾਰਨ ਸੱਤ ਲੋਕ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ। ਪੁਲਿਸ ਦਾ ਕਹਿਣਾ ਹੈ ਕਿ ਰਾਤ 11.20 ਵਜੇ ਦੇ ਕਰੀਬ ਉੱਤਰੀ-ਪੱਛਮੀ ਮੋਟਰਵੇਅ ‘ਤੇ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਸੀ। ਪੁਲਿਸ ਦੇ ਬੁਲਾਰੇ ਨੇ ਇੱਕ ਬਿਆਨ ‘ਚ ਕਿਹਾ ਕਿ, “ਇਸ ਹਾਦਸੇ ਵਿੱਚ ਇੱਕ ਵਾਹਨ wrong ਸਾਈਡ ਤੋਂ ਆ ਰਿਹਾ ਸੀ।” ਹਾਦਸੇ ਤੋਂ ਬਾਅਦ ਇੱਕ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਦੋਂ ਕਿ ਛੇ ਹੋਰਾਂ ਨੂੰ ਗੰਭੀਰ ਤੋਂ ਦਰਮਿਆਨੀ ਸੱਟਾਂ ਲੱਗੀਆਂ ਹਨ। ਸਾਰੇ ਸੱਤ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।
