ਨਿਊਜ਼ੀਲੈਂਡ ਵਿੱਚ ਕੋਰੋਨਾ ਵਾਇਰਸ ਦਾ ਪ੍ਰਕੋਪ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਵਿੱਚ ਹਰ ਦਿਨ ਕੋਰੋਨਾ ਦੇ ਮਾਮਲੇ ਇੱਕ ਨਵਾਂ ਰਿਕਾਰਡ ਬਣਾ ਰਹੇ ਹਨ। ਸਿਹਤ ਮੰਤਰਾਲੇ ਵੱਲੋ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਨਿਊਜ਼ੀਲੈਂਡ ਵਿੱਚ ਅੱਜ ਕਮਿਊਨਿਟੀ ਦੇ 70 ਨਵੇਂ ਕੋਵਿਡ -19 ਮਾਮਲੇ ਸਾਹਮਣੇ ਆਏ ਹਨ। ਨਵੀਨਤਮ (ਨਵੇਂ ਕੋਰੋਨਾ ਮਾਮਲਿਆਂ ਬਾਰੇ ) ਕੋਵਿਡ -19 ਕੇਸ ਨੰਬਰਾਂ ਬਾਰੇ ਜਾਣਕਾਰੀ ਸਿਹਤ ਮੰਤਰਾਲੇ ਦੁਆਰਾ ਇੱਕ ਲਿਖਤੀ ਬਿਆਨ ਵਿੱਚ ਜਾਰੀ ਕੀਤੀ ਗਈ ਸੀ।
ਇਸ ਦੌਰਾਨ, ਆਕਲੈਂਡ ਨੂੰ ਛੱਡ ਕੇ, ਨਿਊਜ਼ੀਲੈਂਡ ਲਈ ਅਲਰਟ ਲੈਵਲ ਵਿੱਚ ਕਿਸੇ ਵੀ ਬਦਲਾਅ ਬਾਰੇ ਵਿਚਾਰ ਕਰਨ ਲਈ ਕੈਬਨਿਟ ਦੀ ਮੀਟਿੰਗ ਹੋ ਰਹੀ ਹੈ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਅਤੇ ਡਾਇਰੈਕਟਰ ਜਨਰਲ ਆਫ਼ ਹੈਲਥ ਡਾ: ਐਸ਼ਲੇ ਬਲੂਮਫੀਲਡ ਦੁਪਹਿਰ 3 ਵਜੇ ਕੈਬਨਿਟ ਦੇ ਫੈਸਲਿਆਂ ਦਾ ਐਲਾਨ ਕਰਨਗੇ। ਕੈਬਨਿਟ ਸੋਮਵਾਰ ਨੂੰ ਆਕਲੈਂਡ ਦੇ ਅਲਰਟ ਲੈਵਲ ਸੈਟਿੰਗਜ਼ ‘ਤੇ ਵਿਚਾਰ ਕਰੇਗੀ। ਜਾਣਕਰੀ ਲਈ ਦੱਸ ਦੇਈਏ ਕਿ ਰੋਜ਼ਾਨਾ ਹੋਣ ਵਾਲੀ ਪ੍ਰੈਸ ਕਾਨਫਰੰਸ ਅੱਜ ਦੁਪਹਿਰ 1 ਵਜੇ ਨਹੀਂ ਹੋਈ ਹੈ।