ਪੂਰੇ ਵਿਸ਼ਵ ਦੇ ਨਾਲ-ਨਾਲ ਨਿਊਜ਼ੀਲੈਂਡ ‘ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਕਮਿਊਨਿਟੀ ਵਿੱਚ 79 ਨਵੇਂ ਕੋਵਿਡ -19 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 75 ਆਕਲੈਂਡ ਵਿੱਚ ਅਤੇ ਚਾਰ ਵਾਈਕਾਟੋ ਵਿੱਚ ਦਰਜ ਕੀਤੇ ਗਏ ਹਨ, ਸਿਹਤ ਮੰਤਰਾਲੇ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਹਸਪਤਾਲ ਵਿੱਚ ਹੁਣ ਕੋਵਿਡ -19 ਦੇ 37ਮਰੀਜ਼ ਹਨ, ਜਿਨ੍ਹਾਂ ਵਿੱਚ ਚਾਰ ਇੰਟੈਂਸਿਵ ਕੇਅਰ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ। ਇਸ ਵੇਲੇ ਆਕਲੈਂਡ ਸਿਟੀ ਹਸਪਤਾਲ ਵਿੱਚ 17, ਮਿਡਲਮੋਰ ਹਸਪਤਾਲ ਵਿੱਚ 12 ਅਤੇ ਨੌਰਥ ਸ਼ੋਰ ਹਸਪਤਾਲ ਵਿੱਚ ਅੱਠ ਮਰੀਜ਼ ਹਨ।
ਇਸ ਡੈਲਟਾ ਪ੍ਰਕੋਪ ਦੇ ਕੇਸਾਂ ਦੀ ਕੁੱਲ ਗਿਣਤੀ ਹੁਣ 2759 ਹੋ ਗਈ ਹੈ। ਉੱਥੇ ਹੀ ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਨਿਊਜ਼ੀਲੈਂਡ ਵਿੱਚ ਕੀਤੇ ਗਏ ਟੈਸਟਾਂ ਦੀ ਕੁੱਲ ਸੰਖਿਆ 3.96 ਮਿਲੀਅਨ ਹੈ। ਇਸ ਤੋਂ ਇਲਾਵਾ ਮਹਾਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ ਪੁਸ਼ਟੀ ਕੀਤੇ ਗਏ ਮਾਮਲਿਆਂ ਦੀ ਕੁੱਲ ਗਿਣਤੀ 5462 ਹੋ ਗਈ ਹੈ।