ਸ਼ੁੱਕਰਵਾਰ ਨੂੰ ਕਮਿਊਨਿਟੀ ਵਿੱਚ ਕੋਵਿਡ -19 ਦੇ 92 ਨਵੇਂ ਮਾਮਲੇ ਸਾਹਮਣੇ ਆਏ ਹਨ, ਨਿਊਜ਼ੀਲੈਂਡ ਸਿਹਤ ਮੰਤਰਾਲੇ ਨੇ ਇੰਨ੍ਹਾਂ ਮਾਮਲਿਆਂ ਦੀ ਪੁਸ਼ਟੀ ਕੀਤੀ ਹੈ। ਨਵੇਂ ਕੇਸ ਆਕਲੈਂਡ (80), ਵਾਈਕਾਟੋ (2), ਨੌਰਥਲੈਂਡ (1), ਬੇ ਆਫ ਪਲੇਨਟੀ (5), ਲੇਕਸ (1), ਨੈਲਸਨ (1) ਅਤੇ ਤਰਨਾਕੀ (2) ਵਿੱਚ ਦਰਜ ਕੀਤੇ ਗਏ ਹਨ। ਸ਼ੁੱਕਰਵਾਰ ਨੂੰ 28 ਅਕਤੂਬਰ ਤੋਂ ਬਾਅਦ ਪਹਿਲੀ ਵਾਰ 100 ਕੇਸਾਂ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ। ਨੇਲਸਨ ਵਿੱਚ ਜੋ ਕੇਸ ਵੀਰਵਾਰ ਨੂੰ ਰਿਪੋਰਟ ਕੀਤਾ ਗਿਆ ਸੀ ਉਸਨੂੰ ਅਧਿਕਾਰਤ ਤੌਰ ‘ਤੇ ਸ਼ੁੱਕਰਵਾਰ ਦੇ ਕੇਸ ਨੰਬਰਾਂ ਵਿੱਚ ਸ਼ਾਮਿਲ ਕੀਤਾ ਗਿਆ ਹੈ।
ਇਸ ਸਮੇਂ ਨਿਊਜ਼ੀਲੈਂਡ ਦੇ ਹਸਪਤਾਲਾਂ ਵਿੱਚ ਕੋਵਿਡ-19 ਨਾਲ ਪੀੜਤ 79 ਲੋਕ ਹਨ। ਇਹਨਾਂ ਵਿੱਚੋਂ ਨੌਂ ਇੰਟੈਂਸਿਵ ਕੇਅਰ ਜਾਂ ਉੱਚ ਨਿਰਭਰਤਾ ਯੂਨਿਟ ਅਧੀਨ ਹਨ। ਉੱਥੇ ਹੀ ਸ਼ੁੱਕਰਵਾਰ ਤੋਂ ਨਿਊਜ਼ੀਲੈਂਡ ਵਿੱਚ ਕੋਵਿਡ-19 ਟ੍ਰੈਫਿਕ ਲਾਈਟ ਸਿਸਟਮ ਨੂੰ ਵੀ ਲਾਗੂ ਕਰ ਦਿੱਤਾ ਗਿਆ ਹੈ।