ਪੰਜਾਬ ਵਿੱਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਸਿਆਸੀ ਪਾਰਟੀਆਂ ਵੱਡੇ ਦਾਅਵੇ ਅਤੇ ਵਾਅਦੇ ਕਰ ਰਹੀਆਂ ਹਨ। ਇਸ ਵਿਚਕਾਰ ਆਮ ਆਦਮੀ ਪਾਰਟੀ ਦੇ ਨਾਲ ਜੁੜੀ ਇੱਕ ਵੱਡਾ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਭਲਕੇ ਯਾਨੀ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਜਾ ਰਹੀ ਹੈ।
ਇਸ ਤੋਂ ਪਹਿਲਾ ਪਾਰਟੀ ਨੇ ਸੀ.ਐੱਮ. ਚਿਹਰੇ ‘ਤੇ ਲੋਕਾਂ ਦੀ ਰਾਏ ਲੈਣ ਲਈ ਇੱਕ ਨੰਬਰ ਜਾਰੀ ਕੀਤਾ ਸੀ। ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰਦਿਆਂ ‘ਆਪ’ ਦੇ CM ਚਿਹਰੇ ਦਾ ਐਲਾਨ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ’ਤੇ ਸੁੱਟ ਦਿੱਤਾ ਸੀ। ਆਮ ਆਦਮੀ ਪਾਰਟੀ ਵੱਲੋਂ ਇੱਕ ਮੋਬਾਇਲ ਨੰਬਰ ਜਾਰੀ ਕਰ ਲੋਕਾਂ ਨੂੰ ਮੁੱਖ ਮੰਤਰੀ ਚਿਹਰੇ ਲਈ ਉਮੀਦਵਾਰ ਦੇ ਨਾਮ ਦਾ ਸੁਝਾਅ ਦੇਣ ਦੀ ਅਪੀਲ ਕੀਤੀ ਸੀ।