ਆਕਲੈਂਡ ਦੇ ਤਿਤਿਰੰਗੀ (Titirangi) ‘ਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਇੱਥੇ ਇੱਕ ਟਰੱਕ ਦੇ ਦੋ ਘਰਾਂ ਨਾਲ ਟਕਰਾਉਣ ਦੀ ਖਬਰ ਸਾਹਮਣੇ ਆਈ ਹੈ। ਟੱਕਰ ਹੋਣ ਕਾਰਨ ਟਰੱਕ ਡਰਾਈਵਰ ਨੂੰ ਗੰਭੀਰ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ। ਇਹ ਹਾਦਸਾ ਬੁੱਧਵਾਰ ਸਵੇਰੇ 8.30 ਵਜੇ ਤੋਂ ਠੀਕ ਪਹਿਲਾਂ ਗੋਲਫ ਰੋਡ ‘ਤੇ ਵਾਪਰਿਆ ਹੈ।
ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਨੂੰ ਆਕਲੈਂਡ ਸਿਟੀ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ ਫਿਲਹਾਲ ਇਸ ਪੜਾਅ ‘ਤੇ ਘਰਾਂ ਦੇ ਅੰਦਰ ਮੌਜੂਦ ਲੋਕਾਂ ਦੇ ਜ਼ਖਮੀ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਗੰਭੀਰ ਕਰੈਸ਼ ਯੂਨਿਟ ਵਵਲੋ ਘਟਨਾ ਸਥਾਨ ਦੀ ਜਾਂਚ ਕੀਤੀ ਜਾਵੇਗੀ।