ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ (BJP) ਵੱਲੋਂ ਪਹਿਲੀ ਸੂਚੀ ਵਿੱਚ 34 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਾਕੀ ਉਮੀਦਵਾਰਾਂ ਦਾ ਐਲਾਨ ਅਗਲੀ ਸੂਚੀ ਵਿੱਚ ਕੀਤਾ ਜਾ ਸਕਦਾ ਹੈ। ਲਿਸਟ ਜਾਰੀ ਕਰਦਿਆਂ ਭਾਜਪਾ ਆਗੂਆਂ ਨੇ ਕਿਹਾ ਕਿ 12 ਉਮੀਦਵਾਰ ਕਿਸਾਨ ਪਰਿਵਾਰਾਂ ਨਾਲ ਸਬੰਧਿਤ ਹਨ, ਜਦਕਿ 8 SC ਭਾਈਚਾਰੇ ਨਾਲ ਸਬੰਧਿਤ ਉਮੀਦਵਾਰਾਂ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਕਿਹਾ ਕਿ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਣਾ ਹੈ ਸਾਡਾ ਸੰਕਲਪ ਹੈ। ਇਸ ਦੌਰਾਨ ਜਾਰੀ ਕੀਤੀ ਗਈ ਸੂਚੀ ਵਿੱਚ 13 ਉਮੀਦਵਾਰ ਸਿੱਖ ਭਾਈਚਾਰੇ ਨਾਲ ਸਬੰਧਿਤ ਹਨ।
भारतीय जनता पार्टी की केंद्रीय चुनाव समिति ने पंजाब विधानसभा चुनाव-2022 के लिए निम्नलिखित प्रत्याशियों के नामों पर अपनी स्वीकृति प्रदान की है। pic.twitter.com/fOSfYxWj5P
— BJP (@BJP4India) January 21, 2022
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ, ਪੰਜਾਬ ਇੰਚਾਰਜ ਦੁਸ਼ਯੰਤ ਕੁਮਾਰ ਗੌਤਮ ਨੇ ਸੂਚੀ ਜਾਰੀ ਕੀਤੀ ਹੈ। ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਲੋਕ ਕਾਂਗਰਸ ਅਤੇ ਸੁਖਦੇਵ ਸਿੰਘ ਢੀਂਡਸਾ ਦੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਤਹਿਤ ਲੜ ਰਹੀ ਹੈ। ਭਾਜਪਾ ਇਸ ਵਾਰੀ ਗਠਜੋੜ ਵਿੱਚ ਸਭ ਤੋਂ ਵੱਧ ਸੀਟਾਂ ‘ਤੇ ਚੋਣਾਂ ਲੜੇਗੀ।