[gtranslate]

ਪੰਜਾਬ ਚੋਣਾਂ : ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਦੀ ਸੂਚੀ ਜਾਰੀ

congress releases list of 23 candidates

ਕਾਂਗਰਸ ਨੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ 23 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਪਾਰਟੀ ਨੇ ਆਪਣੇ ਚਾਰ ਮੌਜੂਦਾ ਵਿਧਾਇਕਾਂ ਦੀ ਟਿਕਟ ਵੀ ਕੱਟ ਦਿੱਤੀ ਹੈ। ਪਾਰਟੀ ਵੱਲੋਂ ਬਦਲੇ ਗਏ ਮੌਜੂਦਾ ਵਿਧਾਇਕਾਂ ਵਿੱਚ ਸਮਰਾਲਾ ਤੋਂ ਅਮਰੀਕ ਸਿੰਘ ਢਿੱਲੋਂ, ਸ਼ੁਤਰਾਣਾ ਤੋਂ ਨਿਰਮਲ ਸਿੰਘ, ਅਮਰਗੜ੍ਹ ਤੋਂ ਸੁਰਜੀਤ ਸਿੰਘ ਧੀਮਾਨ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਸਤਕਾਰ ਕੌਰ ਸ਼ਾਮਲ ਹਨ।

ਜਾਰੀ ਕੀਤੀ ਗਈ ਸੂਚੀ ਮੁਤਾਬਿਕ ਨਵਜੋਤ ਸਿੰਘ ਸਿੱਧੂ ਦਾ ਭਤੀਜਾ ਸਮਿਤ ਸਿੰਘ ਅਮਰਗੜ੍ਹ ਤੋਂ ਚੋਣ ਲੜੇਗਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਮੁਕਤਸਰ ਤੋਂ ਚੋਣ ਲੜਨਗੇ। ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਟਿਕਟ ਦਿੱਤੀ ਗਈ ਹੈ।

ਇਸ ਤੋਂ ਇਲਾਵਾ ਭੋਆ ਤੋਂ ਜੋਗਿੰਦਰ ਪਾਲ, ਬਟਾਲਾ ਤੋਂ ਅਸ਼ਵਨੀ ਸੇਖੜੀ, ਖਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ, ਨਕੋਦਰ ਤੋਂ ਡਾ. ਨਵਜੋਤ ਸਿੰਘ ਦਹੀਆ, ਬੰਗਾ ਤੋਂ ਤਰਲੋਚਨ ਸਿੰਘ ਸੁੰਢ, ਖਰੜ ਤੋਂ ਵਿਜੇ ਕੁਮਾਰ ਟਿੰਕੂ, ਸਮਰਾਲਾ ਤੋਂ ਰਾਜਾ ਗਿੱਲ, ਜਗਰਾਓ ਤੋਂ ਜਗਤਾਰ ਸਿੰਘ ਜੱਗਾ ਹਿੱਸੋਵਾਲ, ਗਿੱਲ ਤੋਂ ਕੁਲਦੀਪ ਸਿੰਘ ਵੈਦ, ਫਿਰੋਜ਼ਪੁਰ ਸ਼ਹਿਰੀ ਤੋਂ ਆਸ਼ੂ ਬਾਂਗੜ, ਗੁਰੂਹਰਸਹਾਏ ਤੋਂ ਵਿਜੇ ਕਾਲੜਾ, ਫਾਜ਼ਿਲਕਾ ਤੋਂ ਦਵਿੰਦਰ ਘੁਬਾਇਆ, ਮੁਕਤਸਰ ਤੋਂ ਕਰਨ ਕੌਰ ਬਰਾੜ, ਕੋਟਕਪੂਰਾ ਤੋਂ ਅਜੇਪਾਲ ਸਿੰਘ ਸੰਧੂ, ਜੈਤੋ ਤੋਂ ਦਰਸ਼ਨ ਸਿੰਘ ਢਿੱਲਵਾਂ, ਸਰਦੂਲਗੜ੍ਹ ਤੋਂ ਬਿਕਰਮ ਸਿੰਘ ਮੋਫਰ, ਦਿੜ੍ਹਬਾ ਤੋਂ ਅਜੈਬ ਸਿੰਘ, ਸੁਨਾਮ ਤੋਂ ਜਸਵਿੰਦਰ ਸਿੰਘ ਧੀਮਾਨ, ਮਹਿਲ ਕਲਾਂ ਤੋਂ ਹਰਚੰਦ ਕੌਰ, ਅਮਰਗੜ੍ਹ ਤੋਂ ਸਮਿਤ ਸਿੰਘ, ਡੇਰਾ ਬੱਸੀ ਤੋਂ ਦੀਇੰਦਰ ਸਿੰਘ ਢਿੱਲੋਂ ਤੇ ਸ਼ੁਤਰਾਣਾ ਤੋਂ ਦਰਬਾਰਾ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

Leave a Reply

Your email address will not be published. Required fields are marked *