[gtranslate]

‘ਸਾਡੀ ਲੜਾਈ ਪੰਜਾਬ ਬਚਾਉਣ ਦੀ ਹੈ, ਪਰਿਵਾਰ ਬਚਾਉਣ ਦੀ ਨਹੀਂ’ : ਭਗਵੰਤ ਮਾਨ

our fight is to save punjab

ਪੰਜਾਬ ‘ਚ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਆਪਣੇ ਵਿਧਾਨ ਸਭਾ ਹਲਕੇ ਧੂਰੀ ਵਿੱਚ ਲਗਾਤਾਰ ਡੋਰ-ਟੂ-ਡੋਰ ਚੋਣ ਪ੍ਰਚਾਰ ਕਰ ਰਹੇ ਹਨ। ਮਾਨ ਨੇ ਚੋਣ ਕਮਿਸ਼ਨ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਕਰਦਿਆਂ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਸਮੱਸਿਆਵਾਂ ਸੁਣੀਆਂ। ਧੂਰੀ ਦੇ ਲੋਕਾਂ ਵਿੱਚ ਮਾਨ ਨੂੰ ਮਿਲਣ ਅਤੇ ਦੇਖਣ ਲਈ ਵਿੱਚ ਉਤਸ਼ਾਹ ਵੀ ਦੇਖਣ ਨੂੰ ਮਿਲਿਆ। ਇਸ ਦੌਰਾਨ ਮਾਨ ਨੇ ਕਿਹਾ ਕਿ ਪੰਜਾਬ ਦਾ ਹਰ ਪਿੰਡ ਬਦਲਾਅ ਚਾਹੁੰਦਾ ਹੈ, ਅਸੀਂ ਪੰਜਾਬ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਵਾਂਗੇ। ਲੋਕਾਂ ਨੇ ਥਾਂ-ਥਾਂ ‘ਤੇ ਮਾਨ ਦਾ ਸਵਾਗਤ ਕੀਤਾ। ਇਸ ਮੌਕੇ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਨੇਤਾ ਆਮ ਘਰਾਂ ਤੋਂ ਨਿਕਲੇ ਹਨ। ਇਸੇ ਲਈ ਉਹ ਆਮ ਲੋਕਾਂ ਦੀ ਦੁੱਖ-ਦਰਦ ਨੂੰ ਚੰਗੀ ਤਰਾਂ ਸਮਝਦੇ ਹਨ।

ਬੁੱਧਵਾਰ ਨੂੰ ਭਗਵੰਤ ਮਾਨ ਨੇ ਆਪਣੇ ਤੈਅ ਪ੍ਰੋਗਰਾਮ ਅਨੁਸਾਰ ਧੂਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਰੁੜਗੜ੍ਹ, ਈਸਾਪੁਰ ਲੰਡਾ, ਫਰਵਾਹੀ, ਕਲੇਰਾਂ, ਚਾਂਗਲੀ, ਕਾਤਰੋਂ, ਘਨੌਰੀ ਕਲਾਂ, ਘਨੌਰ ਕਲਾਂ, ਘਨੌਰ ਖੁਰਦ, ਬਮਾਲ ਅਤੇ ਧੂਰੀ ਸ਼ਹਿਰ ਦਾ ਦੌਰਾ ਕੀਤਾ ਅਤੇ ਇਲਾਕੇ ਦੇ ਲੋਕਾਂ ਨਾਲ ਗੱਲਬਾਤ ਕੀਤੀ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ 20 ਫਰਵਰੀ ਤੱਕ ਸਾਡੀ ਜ਼ਿੰਮੇਵਾਰੀ ਤੁਹਾਡੀ ਹੈ, ਉਸ ਤੋਂ ਬਾਅਦ ਤੁਹਾਡੀ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ। ਮਾਨ ਨੇ ਕਿਹਾ ਕਿ ਸਾਡੀ ਲੜਾਈ ਪਰਿਵਾਰ ਅਤੇ ਕੁਰਸੀ ਬਚਾਉਣ ਦੀ ਨਹੀਂ ਹੈ। ਸਾਡੀ ਲੜਾਈ ਪੰਜਾਬ ਨੂੰ ਬਚਾਉਣ ਦੀ ਹੈ। ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਬਚਾਉਣ ਦੀ ਹੈ। ਕਿਸਾਨਾਂ ਅਤੇ ਖੇਤੀ ਨੂੰ ਬਚਾਉਣ ਦੀ ਹੈ। ਪੰਜਾਬ ਦੇ ਉਦਯੋਗ ਅਤੇ ਕਾਰੋਬਾਰ ਨੂੰ ਬਚਾਉਣਾ ਦੀ ਹੈ। ਅਸੀਂ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਦੋਵਾਂ ਨੂੰ ਬਚਾਵਾਂਗੇ। ਰੁਜ਼ਗਾਰ ਅਤੇ ਉਚੇਰੀ ਸਿੱਖਿਆ ਦੀ ਘਾਟ ਕਾਰਨ ਵਿਦੇਸ਼ ਜਾਣ ਲਈ ਮਜ਼ਬੂਰ ਹੋ ਰਹੇ ਨੌਜਵਾਨਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਯੋਗ ਮੌਕੇ ਮੁਹੱਈਆ ਕਰਵਾ ਕੇ ਪੰਜਾਬ ਵਿੱਚੋਂ ਪੈਸੇ ਅਤੇ ਹੁਨਰ ਦੀ ਨਿਕਾਸੀ ਨੂੰ ਰੋਕਾਂਗੇ।

Likes:
0 0
Views:
366
Article Categories:
India News

Leave a Reply

Your email address will not be published. Required fields are marked *