[gtranslate]

ਪੰਜਾਬ ਤੇ ਗੁਆਂਢੀ ਸੂਬਿਆਂ ‘ਚ 3 ਦਿਨ ਲਈ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਜਾਣੋ ਕਾਰਨ

liquor contracts will be closed

ਪੰਜਾਬ ਅਤੇ ਗੁਆਂਢੀ ਸੂਬਿਆਂ ‘ਚ 3 ਦਿਨਾਂ ਲਈ ਸ਼ਰਾਬ ਦੀ ਵਿਕਰੀ ‘ਤੇ ਰੋਕ ਲਗਾਈ ਗਈ ਹੈ। ਪੰਜਾਬ ਦੇ ਵਿੱਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾਬ ਦੇ ਠੇਕੇ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ ਪੰਜਾਬ, ਜੰਮੂ-ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਤੇ ਯੂਟੀ ਚੰਡੀਗੜ੍ਹ ‘ਚ ‘ਡਰਾਈ ਡੇ’ ਦਾ ਐਲਾਨ ਕੀਤਾ ਗਿਆ ਹੈ। ਦਰਅਸਲ ਪੰਜਾਬ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਤੇ ਗੁਆਂਢੀ ਸੂਬਿਆਂ ‘ਚ ਸ਼ਰਾਬ ਦੀ ਵਿਕਰੀ ‘ਤੇ 3 ਦਿਨਾਂ ਲਈ ਰੋਕ ਲਾ ਦਿੱਤੀ ਹੈ।

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ‘ਚ ਸ਼ਰਾਬ ਦੇ ਠੇਕੇ 48 ਘੰਟਿਆਂ ਲਈ ਬੰਦ ਰਹਿਣਗੇ। ਪੰਜਾਬ ‘ਚ 18 ਫਰਵਰੀ ਸ਼ਾਮ 6 ਵਜੇ ਤੋਂ 20 ਫਰਵਰੀ ਸ਼ਾਮ 6 ਵਜੇ ਤੱਕ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ। ਇਸੇ ਲਈ ਇਹ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ। ਉਹ ਦਿਨ ਵੀ ਡਰਾਈ ਡੇ ਹੋਵੇਗਾ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਕਰੁਣਾ ਰਾਜੂ ਨੇ ਇਸ ਸਬੰਧੀ ਗ੍ਰਹਿ ਵਿਭਾਗ ਅਤੇ ਆਬਕਾਰੀ ਸਕੱਤਰ ਨੂੰ ਪੱਤਰ ਲਿਖ ਕੇ ਹੁਕਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ।

ਬਾਰਡਰ ‘ਤੇ ਵੀ ਨਹੀਂ ਖੁੱਲ੍ਹਣਗੇ ਗੁਆਂਢੀ ਸੂਬੇ ਦੇ ਠੇਕੇ

ਇਸ ਦੌਰਾਨ ਚੋਣ ਕਮਿਸ਼ਨ ਦਾ ਇਹ ਹੁਕਮ ਪੰਜਾਬ ਨਾਲ ਲੱਗਦੇ ਸੂਬਿਆਂ ਦੀ ਸਰਹੱਦ ‘ਤੇ ਠੇਕੇ ਖੋਲ੍ਹਣ ‘ਤੇ ਵੀ ਲਾਗੂ ਹੋਵੇਗਾ। ਪੰਜਾਬ ਦੀ ਸਰਹੱਦ ਜੰਮੂ ਅਤੇ ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਨਾਲ ਲੱਗਦੀ ਹੈ। ਇੱਥੇ ਵੀ ਇਸ ਦੌਰਾਨ ਡਰਾਈ ਡੇਅ ਰਹੇਗਾ।

ਪੰਜਾਬ ‘ਚ ਹੁਣ ਤੱਕ ਕਰੀਬ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ

ਪੰਜਾਬ ਵਿੱਚ ਚੋਣ ਕਮਿਸ਼ਨ ਦੀਆਂ ਇਨਫੋਰਸਮੈਂਟ ਟੀਮਾਂ ਵੱਲੋਂ ਹੁਣ ਤੱਕ ਕਰੀਬ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਵੀ ਫੜੇ ਗਏ ਹਨ। ਚੋਣ ਕਮਿਸ਼ਨ ਵੱਲੋਂ ਨਸ਼ਿਆਂ ਨੂੰ ਫੜਨ ਲਈ ਹਰ ਜ਼ਿਲ੍ਹੇ ਵਿੱਚ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਪੁਲਿਸ ਵੀ ਗੁਆਂਢੀ ਰਾਜਾਂ ਦੀ ਪੁਲਿਸ ਅਤੇ ਡਰੱਗ ਇੰਸਪੈਕਟਰਾਂ ਦੀ ਮਦਦ ਨਾਲ ਨਸ਼ੇ ਨੂੰ ਰੋਕਣ ਲਈ ਯਤਨਸ਼ੀਲ ਹੈ। ਦੱਸ ਦੇਈਏ ਕਿ ਫਰਵਰੀ ਮਹੀਨੇ ਚ ਪੰਜਾਬ ਅਤੇ ਯੂਪੀ ਸਣੇ ਭਾਰਤ ਦੇ 5 ਸੂਬਿਆਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਪੰਜਾਬ ਦੇ ਵਿੱਚ ਇਸ ਸਮੇਂ ਚੋਣ ਜ਼ਾਬਤਾ ਲਾਗੂ ਹੈ ਅਤੇ 20 ਫਰਵਰੀ ਨੂੰ ਵੋਟਾਂ ਪਾਈਆਂ ਜਾਣੀਆਂ ਹਨ। ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ।

Likes:
0 0
Views:
338
Article Categories:
India News

Leave a Reply

Your email address will not be published. Required fields are marked *