ਹਿੰਦੀ ਸਿਨੇਮਾ ਅਤੇ ਸੰਗੀਤ ਜਗਤ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਹਰ ਕਿਸੇ ਦੀ ਪਸੰਦੀਦਾ ਅਤੇ ਸੁਰਾਂ ਦੀ ਕੋਇਲ ਲਤਾ ਮੰਗੇਸ਼ਕਰ ਦਾ ਦਿਹਾਂਤ ਹੋ ਗਿਆ ਹੈ। ਲਤਾ ਮੰਗੇਸ਼ਕਰ ਦੀ ਮੌਤ ਦੀ ਖ਼ਬਰ ਨਾਲ ਮਨੋਰੰਜਨ ਜਗਤ ਵਿੱਚ ਸੰਨਾਟਾ ਛਾ ਗਿਆ ਹੈ। ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਨੇ 92 ਸਾਲ ਦੀ ਉਮਰ ‘ਚ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਐਤਵਾਰ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਿਰੀ ਸਾਹ ਲਏ ਹਨ। ਦੱਸ ਦੇਈਏ ਕਿ ਉਹ ਪਿਛਲੇ 29 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਸਨ। ਇਸ ਦੌਰਾਨ ਫੈਨਜ਼ ਵੀ ਲਤਾ ਮੰਗੇਸ਼ਕਰ ਦੇ ਠੀਕ ਹੋਣ ਦੀਆਂ ਦੁਆਵਾਂ ਕਰ ਰਹੇ ਸਨ। ਪਰ ਅੱਜ 92 ਸਾਲ ਦੀ ਸਵਰ ਕੋਕਿਲਾ ਨੇ ਇਸ ਦੁਨਿਆ ਨੂੰ ਹਮੇਸ਼ਾ ਦੇ ਲਈ ਅਲਵਿਦਾ ਕਹਿ ਦਿੱਤਾ। ਲਤਾ ਮੰਗੇਸ਼ਕਰ ਦਾ ਜਨਮ 28 ਸਤੰਬਰ 1929 ਨੂੰ ਹੋਇਆ ਸੀ।
ਲਤਾ ਮੰਗੇਸ਼ਕਰ 8 ਜਨਵਰੀ ਨੂੰ ਕੋਰੋਨਾ ਪੌਜੇਟਿਵ ਆਏ ਸਨ, ਜਿਸਦੇ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੇ ਹਸਪਤਾਲ ਭਰਤੀ ਹੋਣ ਦੀ ਖਬਰ 10 ਜਨਵਰੀ ਨੂੰ ਸਾਹਮਣੇ ਆਈ ਸੀ। ਉਨ੍ਹਾਂ ਨੇ ਕੋਰੋਨਾ ਤੇ ਨਿਮੋਨੀਆ ਨਾਲ 29 ਦਿਨਾਂ ਤੱਕ ਜੰਗ ਲੜੀ ਪਰ ਅੰਤ ਅੱਜ ਉਹ ਜ਼ਿੰਦਗੀ ਦੀ ਜੰਗ ਹਾਰ ਗਏ।