ਹਿੰਦੀ ਅਤੇ ਪੰਜਾਬੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਮਾਹੀ ਗਿੱਲ ਅਤੇ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ( BJP) ਵਿੱਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਮੌਜੂਦਗੀ ਦੇ ਵਿੱਚ ਦੋਵੇਂ ਅਦਾਕਾਰ ਭਾਜਪਾ ‘ਚ ਸ਼ਾਮਲ ਹੋਏ ਹਨ।
ਦੱਸ ਦੇਈਏ ਕਿ ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਅਤੇ ਮਾਹੀ ਗਿੱਲ ਨੇ ਕਿਸਾਨ ਅੰਦੋਲਨ ਦਾ ਵੀ ਸਮਰਥਨ ਕੀਤਾ ਸੀ। ਹੌਬੀ ਧਾਲੀਵਾਲ ਲਗਾਤਾਰ ਧਰਨਿਆਂ ਦੇ ਵਿੱਚ ਸ਼ਾਮਲ ਵੀ ਹੁੰਦੇ ਰਹੇ ਸੀ।