ਰੁਝੇਵਿਆਂ ਅਤੇ ਕੰਮ ਦੇ ਬੋਝ ਕਾਰਨ ਲੋਕਾਂ ਨੂੰ ਅੱਖਾਂ ਦੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਦਾ ਹੈ। ਇੰਨਾ ਹੀ ਨਹੀਂ ਵੱਧਦੇ ਮੁਕਾਬਲੇ ਕਾਰਨ ਬੱਚਿਆਂ ਦੀਆਂ ਅੱਖਾਂ ਦੀ ਸਿਹਤ ‘ਤੇ ਵੀ ਬੁਰਾ ਅਸਰ ਪੈ ਰਿਹਾ ਹੈ। ਡਾਕਟਰ ਦੀ ਸਲਾਹ ਤੋਂ ਇਲਾਵਾ ਕੁੱਝ ਅਜਿਹੇ ਭੋਜਨ ਹਨ, ਜਿਨ੍ਹਾਂ ਦਾ ਸੇਵਨ ਕਰਨ ਨਾਲ ਅੱਖਾਂ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ।
ਮੱਛੀ : ਜੇਕਰ ਤੁਸੀਂ ਨਾਨ-ਵੈਜ ਖਾਂਦੇ ਹੋ ਤਾਂ ਅੱਖਾਂ ਨੂੰ ਸਿਹਤਮੰਦ ਰੱਖਣ ਲਈ ਮੱਛੀ ਦਾ ਸੇਵਨ ਕਰ ਸਕਦੇ ਹੋ। ਇਸ ‘ਚ ਮੌਜੂਦ ਓਮੇਗਾ-3 ਫੈਟੀ ਐਸਿਡ ਅੱਖਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਅੱਖਾਂ ‘ਚ ਖੁਸ਼ਕੀ ਦੀ ਸਮੱਸਿਆ ਨਹੀਂ ਹੁੰਦੀ।
ਗਾਜਰ : ਗਾਜਰ ਅੱਖਾਂ ਦੀ ਰੋਸ਼ਨੀ ਵਧਾਉਣ ਲਈ ਕਾਰਗਰ ਮੰਨੀ ਜਾਂਦੀ ਹੈ। ਇਸ ਵਿੱਚ ਮੌਜੂਦ ਵਿਟਾਮਿਨ ਏ ਅਤੇ ਬੀਟਾ ਕੈਰੋਟੀਨ ਅੱਖਾਂ ਲਈ ਬਹੁਤ ਜ਼ਰੂਰੀ ਹਨ। ਤੁਸੀਂ ਗਾਜਰ ਦਾ ਸੇਵਨ ਸਲਾਦ, ਸਬਜ਼ੀ ਅਤੇ ਜੂਸ ਦੇ ਰੂਪ ‘ਚ ਕਰ ਸਕਦੇ ਹੋ।
ਬਦਾਮ: ਇਸ ਵਿੱਚ ਮੌਜੂਦ ਵਿਟਾਮਿਨ ਏ ਸਾਨੂੰ ਉਨ੍ਹਾਂ ਅਣੂਆਂ ਤੋਂ ਬਚਾਉਂਦਾ ਹੈ ਜੋ ਸਿਹਤਮੰਦ ਟਿਸ਼ੂਆਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਬਦਾਮ ਖਾਣ ਦੇ ਹੋਰ ਵੀ ਕਈ ਲਾਭ ਹਨ। ਰੋਜ਼ਾਨਾ 3 ਤੋਂ 4 ਭਿੱਜੇ ਹੋਏ ਬਦਾਮ ਖਾਣੇ ਚਾਹੀਦੇ ਹਨ।
ਪਪੀਤਾ : ਇਸ ਵਿੱਚ ਮੌਜੂਦ ਵਿਟਾਮਿਨ ਸੀ ਅਤੇ ਐਂਟੀਆਕਸੀਡੈਂਟ ਅੱਖਾਂ ਲਈ ਬਹੁਤ ਜ਼ਰੂਰੀ ਮੰਨਿਆ ਜਾਂਦਾ ਹੈ। ਇਹ ਦੋਵੇਂ ਅੱਖਾਂ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਪਪੀਤਾ ਖਾਣ ‘ਚ ਸੁਆਦੀ ਹੁੰਦਾ ਹੈ, ਇਸ ਲਈ ਤੁਸੀਂ ਇਸ ਨੂੰ ਬੱਚੇ ਨੂੰ ਵੀ ਖਿਲਾ ਸਕਦੇ ਹੋ।
ਸੰਤਰਾ : ਵਿਟਾਮਿਨ ਸੀ ਨਾਲ ਭਰਪੂਰ ਸੰਤਰਾ ਅੱਖਾਂ ਲਈ ਵੀ ਫਾਇਦੇਮੰਦ ਹੁੰਦਾ ਹੈ। ਤਾਜ਼ੇ ਸੰਤਰੇ ਦਾ ਰਸ ਖੂਨ ਦੀਆਂ ਨਾੜੀਆਂ ਨੂੰ ਸਿਹਤਮੰਦ ਰੱਖਦਾ ਹੈ। ਸੰਤਰੇ ਦੇ ਪੋਸ਼ਕ ਤੱਤ ਅੱਖਾਂ ਨਾਲ ਜੁੜੀਆਂ ਕਈ ਬਿਮਾਰੀਆਂ ਨੂੰ ਦੂਰ ਰੱਖਦੇ ਹਨ।