ਪੰਜਾਬ ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਪੂਰੀ ਤਰਾਂ ਭਖੀ ਹੋਈ ਹੈ। ਇਸ ਦੌਰਾਨ ਚੋਣਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਜਲੰਧਰ ਵਿਖੇ ਰੈਲੀ ਕਰਨ ਆ ਰਹੇ ਹਨ। PM ਮੋਦੀ ਦੀ ਰੈਲੀ ਨੂੰ ਕੈ ਫਿਰ ਤੋਂ ਵਿਵਾਦ ਸ਼ੁਰੂ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕਰ ਦਿੱਤਾ ਗਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਫੇਰੀ ਦੌਰਾਨ ਵਿਰੋਧ ਕੀਤਾ ਜਾਵੇਗਾ ਤੇ ਪੰਜਾਬ ਭਰ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦਾ ਰਾਹ ਨਹੀਂ ਰੋਕਿਆ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ ਜਥੇਬੰਦੀਆਂ ਦੀ ਆਨਲਾਈਨ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਤੇ ਕੇਂਦਰ ਸਰਕਾਰ ਵੱਲੋਂ ਵਾਅਦਾਖ਼ਿਲਾਫ਼ੀ ਕਰਨ ਦੇ ਨਾਲ-ਨਾਲ ਲਖੀਮਪੁਰ ਖੀਰੀ ਕਾਂਡ ਦੇ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣ ’ਤੇ ਯੂਪੀ ਸਰਕਾਰ ਤੇ ਪ੍ਰਸ਼ਾਸਨ ਦੀ ਨਿਖੇਧੀ ਕੀਤੀ ਗਈ।