ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆਉਣ ਦੇ ਨਾਲ ਹੀ ਚੋਣ ਅਖਾੜਾ ਵੀ ਭਖਦਾ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਦੇ ਸੀਐਮ ਚਿਹਰੇ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਵਿੱਚ ਚੋਣ ਮੁਹਿੰਮ ਭਖਾਈ ਹੋਈ ਹੈ। ਭਗਵੰਤ ਮਾਨ ਨੇ ਅੱਜ ਧੂਰੀ ਵਿਧਾਨ ਸਭਾ ਹਲਕੇ ਦੇ ਅਲੱਗ-ਅਲੱਗ ਪਿੰਡਾਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਇਸ ਦੌਰਾਨ ਭਗਵੰਤ ਮਾਨ ਅੱਜ ਚੋਣ ਪ੍ਰਚਾਰ ਦੌਰਾਨ ਵੱਖਰੇ ਹੀ ਰੰਗ ਵਿਚ ਨਜ਼ਰ ਆਏ।
ਚੋਣ ਪ੍ਰਚਾਰ ਦੌਰਾਨ ਭਗਵੰਤ ਮਾਨ ਤੇ ਕਰਮਜੀਤ ਅਨਮੋਲ ਇਕੱਠੇ ਹੋਏ ਅਤੇ ਦੋਵਾਂ ਦੋਸਤਾਂ ਦਾ ਗਾਇਕੀ ਵਾਲਾ ਅੰਦਾਜ਼ ਵੇਖਣ ਨੂੰ ਮਿਲਿਆ। ਇਸ ਮੌਕੇ ਭਗਵੰਤ ਮਾਨ ਅਤੇ ਉਨ੍ਹਾਂ ਦੇ ਮਿੱਤਰ ਕਰਮਜੀਤ ਅਨਮਲ ਨੇ ਪਿੰਡ ਵਿੱਚ ਗੱਡੀ ਦੀ ਛੱਤ ਉਤੇ ਬੈਠ ਕੇ ‘ਤੂੰ ਮੱਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ’ ਨਾਲ ਰੰਗ ਬੰਨਿਆ।