ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਵਲੋਂ ਚੋਣਾਵੀ ਰੈਲੀ ਕਰ ਕੇ ਜਨਤਾ ਦਾ ਦਿਲ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਬੁੱਧਵਾਰ ਨੂੰ ਪੰਜਾਬ ਦੌਰੇ ’ਤੇ ਪਹੁੰਚੇ ਸਨ। ਉਨ੍ਹਾਂ ਨੇ ਫਿਰੋਜ਼ਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਿਤ ਕੀਤਾ। ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਅਮਿਤ ਸ਼ਾਹ ਵੱਲੋਂ ਆਪਣੇ ਟਵਿਟਰ ਅਕਾਊਂਟ ‘ਤੇ ਇਸ ਦੀ ਜਾਣਕਾਰੀ ਦਿੱਤੀ ਗਈ ਹੈ।
ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਭੇਂਟ ਕੀਤੀ।
ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁਤ ਅਤੇ ਪ੍ਰੇਰਨਾਦਾਇਕ ਹੈ। pic.twitter.com/ajHxUwx64D
— Amit Shah (@AmitShah) February 16, 2022
ਉਨ੍ਹਾਂ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਦਹਾਕਿਆਂ ਤੋਂ ਸਮਾਜ ਵਿੱਚ ਅਧਿਆਤਮਿਕ ਚੇਤਨਾ ਜਗਾ ਕੇ ਮਨੁੱਖਤਾ ਅਤੇ ਸਮਾਜ ਸੇਵਾ ਦਾ ਜੋ ਕਾਰਜ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਅਦਭੁੱਤ ਅਤੇ ਪ੍ਰੇਰਨਾਦਾਇਕ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਡੇਰੀ ਮੁਖੀ ਨਾਲ ਮੁਲਾਕਾਤ ਕੀਤੀ ਗਈ ਸੀ।