[gtranslate]

ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਵਧੀਆਂ ਮੁਸ਼ਕਿਲਾਂ, 10 ਮਾਰਚ ਤੱਕ ਵਧਾਈ ਗਈ ਨਿਆਇਕ ਹਿਰਾਸਤ

cm channi nephew bhupinder singh honey

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ 10 ਮਾਰਚ ਤੱਕ ਵਧਾ ਦਿੱਤੀ ਗਈ ਹੈ। ਹਨੀ ਨੂੰ ਈਡੀ ਨੇ ਰੇਤ ਮਾਈਨਿੰਗ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਸਥਾਨਕ ਅਦਾਲਤ ਨੇ ਭੁਪਿੰਦਰ ਨੂੰ 11 ਫਰਵਰੀ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਹਨੀ ਨੇ ਪੁੱਛਗਿੱਛ ਦੌਰਾਨ ਬਿਲਕੁਲ ਵੀ ਸਹਿਯੋਗ ਨਹੀਂ ਦਿੱਤਾ।

ਹਨੀ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ 3 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪਿਛਲੇ ਮਹੀਨੇ ਛਾਪੇਮਾਰੀ ਤੋਂ ਬਾਅਦ, ਈਡੀ ਨੇ 10 ਕਰੋੜ ਰੁਪਏ ਤੋਂ ਵੱਧ ਨਕਦੀ ਅਤੇ ਕਈ ਦਸਤਾਵੇਜ਼ ਬਰਾਮਦ ਕੀਤੇ ਸਨ, ਜਿਨ੍ਹਾਂ ਵਿੱਚੋਂ 8 ਕਰੋੜ ਰੁਪਏ ਅਤੇ ਜ਼ਿਆਦਾਤਰ ਕਾਗਜ਼ ਇਕੱਲੇ ਹਨੀ ਨਾਲ ਜੁੜੇ ਸਥਾਨਾਂ ਤੋਂ ਜ਼ਬਤ ਕੀਤੇ ਗਏ ਸਨ। ਇਸ ਤੋਂ ਇਲਾਵਾ 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਜ਼ਬਤ ਕੀਤੀ ਗਈ ਹੈ।

Leave a Reply

Your email address will not be published. Required fields are marked *