[gtranslate]

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅੱਜ ਹੋ ਸਕਦੇ ਨੇ ਰਿਹਾਅ ! ਮਨਜਿੰਦਰ ਸਿਰਸਾ ਦਾ ਵੱਡਾ ਬਿਆਨ

prof davinder pal singh bhullar

ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਰਿਹਾਈ ਮਾਮਲੇ ਨਾਲ ਜੁੜੀ ਇੱਕ ਵੱਡੀ ਖਬਰ ਸਾਹਮਣੇ ਆਈ ਹੈ, ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ ਅੱਜ ਰਿਹਾਅ ਹੋ ਸਕਦੇ ਨੇ, ਮਨਜਿੰਦਰ ਸਿਰਸਾ ਨੇ ਇੱਕ ਵੀਡੀਓ ਜਾਰੀ ਕਰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ, ਉਨ੍ਹਾਂ ਦੱਸਿਆ ਕਿ ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਲਈ ਅੱਜ ਸਜ਼ਾ ਸਮੀਖਿਆ ਬੋਰਡ ਦੀ ਮੀਟਿੰਗ ਹੋ ਰਹੀ ਹੈ।

ਪ੍ਰੋਫ਼ੈਸਰ ਦਵਿੰਦਰਪਾਲ ਸਿੰਘ ਭੁੱਲਰ 1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਜੇਲ੍ਹ ਵਿੱਚ ਬੰਦ ਹਨ। ਸਿਰਸਾ ਨੇ ਟਵੀਟ ਕੀਤਾ ਹੈ ਕਿ ‘ਪੰਜਾਬ ਦੀ ਇੱਕ ਹੋਰ ਵੱਡੀ ਜਿੱਤ : ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ @narendramodi ਜੀ ਦੀ ਸਰਕਾਰ ਦੁਆਰਾ ਰਿਹਾਅ ਕੀਤੇ ਗਏ 8 ਸਿੱਖ ਕੈਦੀਆਂ ਵਿੱਚੋਂ ਇੱਕ ਸੀ ਪਰ @ArvindKejriwal ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।’

Leave a Reply

Your email address will not be published. Required fields are marked *