ਪੰਜਾਬ ਵਿੱਚ 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਵੋਟਿੰਗ ਹੋਈ ਸੀ। ਜਿਨ੍ਹਾਂ ਦੇ ਨਤੀਜਿਆਂ ਤੋਂ ਪਹਿਲਾ ਹੁਣ ਐਗਜ਼ਿਟ ਪੋਲ ਸਾਹਮਣੇ ਆਏ ਨੇ। ਐਗਜ਼ਿਟ ਪੋਲ ਅਨੁਸਾਰ ਇਸ ਵਾਰ ਪੰਜਾਬ ‘ਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ 41 ਫੀਸਦੀ ਯਾਨੀ ਕਿ 76 ਤੋਂ 90 ਸੀਟਾਂ ਮਿਲਣ ਦੀ ਉਮੀਦ ਹੈ। ਜਦੋਂਕਿ ਕਾਂਗਰਸ ਸਿਰਫ਼ 19 ਤੋਂ 31 ਸੀਟਾਂ ਤੱਕ ਹੀ ਸੀਮਤ ਨਜ਼ਰ ਆ ਰਹੀ ਹੈ। ਦੂਜੇ ਪਾਸੇ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਸੂਬੇ ਵਿੱਚ ਭਾਜਪਾ ਨੂੰ ਸਿਰਫ਼ 1-4 ਸੀਟਾਂ ਮਿਲਣ ਦੀ ਉਮੀਦ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੂੰ 7-11 ਸੀਟਾਂ ਮਿਲਣ ਦੀ ਉਮੀਦ ਹੈ। ਦੂਜੇ ਪਾਸੇ ਜੇਕਰ ਸੀ-ਵੋਟਰ ਦੇ ਐਗਜ਼ਿਟ ਪੋਲ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ 51-61 ਸੀਟਾਂ, ਕਾਂਗਰਸ ਨੂੰ 22-28 ਸੀਟਾਂ, ਸ਼੍ਰੋਮਣੀ ਅਕਾਲੀ ਦਲ ਨੂੰ 20-26 ਸੀਟਾਂ ਅਤੇ ਭਾਜਪਾ ਨੂੰ 7-13 ਸੀਟਾਂ ਮਿਲਣ ਦੀ ਸੰਭਾਵਨਾ ਹੈ।