ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਵਿੱਚ ਸੀਐੱਮ ਭਗਵੰਤ ਮਾਨ ਦੇ ਧੀ ਸੀਰਤ ਅਤੇ ਪੁੱਤ ਦਿਲਸ਼ਾਨ ਮਾਨ ਵੀ ਸ਼ਰੀਕ ਹੋਏ। ਦੋਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਪਿਤਾ ਤੇ ਮਾਣ ਹੈ। ਸੀਐੱਮ ਮਾਨ ਦੇ ਧੀ-ਪੁੱਤ ਆਪਣੀ ਮਾਂ ਨਾਲ ਅਮਰੀਕਾ ਰਹਿੰਦੇ ਹਨ ਤੇ ਉਹ ਆਪਣੇ ਪਿਤਾ ਦੀ ਸਹੁੰ ਚੁੱਕ ਸਮਾਗਮ ਲਈ ਸਪੈਸ਼ਲ ਅਮਰੀਕਾ ਤੋਂ ਆਏ। ਭਗਵੰਤ ਮਾਨ ਅੱਜ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਦੇ ਮੁੱਖ ਮੰਤਰੀ ਅਹੁਦੇ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਉਨ੍ਹਾਂ ਦੇ ਦੋਵੇਂ ਬੱਚੇ ਸੀਰਤ ਕੌਰ ਮਾਨ (21) ਤੇ ਦਿਲਸ਼ਾਨ ਮਾਨ (17) ਪੰਜਾਬ ਪਹੁੰਚੇ।
ਦੱਸ ਦੇਈਏ ਕਿ ਭਗਵੰਤ ਮਾਨ ਅਤੇ ਇੰਦਰਪ੍ਰੀਤ ਕੌਰ 2015 ਵਿੱਚ ਵੱਖ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਬੱਚੇ ਸੀਰਤ ਕੌਰ ਮਾਨ ਅਤੇ ਦਿਲਸ਼ਾਨ ਮਾਨ ਆਪਣੀ ਮਾਂ ਨਾਲ ਅਮਰੀਕਾ ਚਲੇ ਗਏ ਸਨ, ਜਦੋਂ ਕਿ ਮਾਨ ਨੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਲਈ ਸਖ਼ਤ ਮਿਹਨਤ ਜਾਰੀ ਰੱਖੀ। ਭਗਵੰਤ ਮਾਨ ਨੇ ਇਕ ਇੰਟਰਵਿਊ ਦੌਰਾਨ ਉਨ੍ਹਾਂ ਕਿਗਾ ਸੀ ਕਿ ਉਨ੍ਹਾਂ ਦੇ ਦੋਵੇਂ ਬੱਚੇ ਉਨ੍ਹਾਂ ਨਾਲ ਗੱਲ ਨਹੀਂ ਕਰਦੇ। ਉਨ੍ਹਾਂ ਨੇ ਮੰਨਿਆ ਸੀ ਕਿ ਸਿਆਸੀ ਰੁਝੇਵਿਆਂ ਕਾਰਨ ਉਹ ਆਪਣੇ ਪਰਿਵਾਰ ਤੋਂ ਵੱਖ ਹੋ ਗਏ ਸੀ