[gtranslate]

‘ਅਸੀਂ ਹਵਾ ਦਾ ਰੁਖ ਬਦਲਿਆ’, CM ਮਾਨ ਵੱਲੋਂ ਠੇਕਾ ਮੁਲਾਜ਼ਮ ਪੱਕੇ ਕਰਨ ਦੇ ਐਲਾਨ ‘ਤੇ ਬੋਲੇ ਕੇਜਰੀਵਾਲ

kejriwal said on cm manns

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰੁੱਪ ਸੀ ਅਤੇ ਗਰੁੱਪ ਡੀ ਸ਼੍ਰੇਣੀ ਦੇ 35,000 ਠੇਕੇ ‘ਤੇ ਰੱਖੇ ਸਰਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਦਿੱਤੇ ਹਨ। ਸੀ.ਐੱਮ. ਮਾਨ ਨੇ ਇਸ ਸਬੰਧੀ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਹਨ।

ਇਸ ‘ਤੇ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ “ਹਰ ਵਾਰ ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਝੂਠ ਬੋਲਿਆ ਕਿ ਉਹ ਪੱਕਾ ਕਰ ਦੇਣਗੇ। ਪਰ ਨਹੀਂ ਕੀਤਾ। ਸਾਡੀ ਸਰਕਾਰ ਨੇ ਸਭ ਤੋਂ ਪਹਿਲਾਂ ਇਹ ਫੈਸਲਾ ਲਿਆ। ਦੇਸ਼ ਭਰ ਦੀਆਂ ਸਾਰੀਆਂ ਸਰਕਾਰਾਂ ਨੌਕਰੀਆਂ ਨੂੰ ਕੱਚੀਆਂ ਬਣਾ ਰਹੀਆਂ ਹਨ, ਅਸੀਂ ਹਵਾ ਦਾ ਰੁਖ ਬਦਲ ਦਿੱਤਾ ਹੈ। ਅਸੀਂ ਮੁਲਾਜ਼ਮਾਂ ਦੇ ਨਾਲ ਖੜੇ ਹਾਂ। ਅਸੀਂ ਉਹਨਾਂ ਨੂੰ ਪੱਕਾ ਕਰਾਂਗੇ।”

Likes:
0 0
Views:
213
Article Categories:
India News

Leave a Reply

Your email address will not be published. Required fields are marked *