ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਰੋਕਣ ਲਈ ਹੈਲਪ ਲਾਈਨ ਨੰਬਰ ਜਾਰੀ ਕਰ ਦਿੱਤਾ ਹੈ। 23 ਮਾਰਚ ਸ਼ਹੀਦੀ ਦਿਹਾੜੇ ਉੱਤੇ ਮੁੱਖ ਮੰਤਰੀ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸੀਐਮ ਹੈਲਪਲਾਈਨ 9501 200 200 ਨੰਬਰ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸੀਐੱਮ ਮਾਨ ਨੇ ਇਹ ਨੰਬਰ ਜਾਰੀ ਕੀਤਾ ਹੈ।
ਇਸ ਨੰਬਰ ਉੱਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਵੀਡੀਓ ਤੇ ਆਡੀਓ ਭੇਜ ਸਕਦਾ ਹੈ। ਇਹ ਨੰਬਰ ਖੁਦ ਸੀਐੱਮ ਦਾ ਨਿੱਜੀ ਹੈ। ਇਸ ਨੰਬਰ ਉੱਤੇ ਮਿਲਣ ਵਾਲੀ ਸ਼ਿਕਾਇਤ ਉੱਤੇ ਤੁਰੰਤ ਕਾਰਵਾਈ ਹੋਵੇਗੀ। ਸੀਐੱਮ ਮਾਨ ਮੁਤਾਬਿਕ ਇਸ ਵਟਸਐਪ ਨੰਬਰ ਤੇ ਮਿਲਣ ਵਾਲੀ ਸਬੂਤ ਦੀ ਪੂਰੀ ਜਾਂਚ ਪੜਤਾਲ ਕੀਤੀ ਜਾਵੇਗੀ। ਜੇਕਰ ਕੋਈ ਵੀ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।