ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿਚ ਲਗਾਤਰ ਧੰਨਵਾਦੀ ਦੌਰਾ ਕਰ ਰਹੇ ਹਨ। ਉਨ੍ਹਾਂ ਹਲਕੇ ਦੇ ਲੋਕਾਂ ਨੂੰ ਕਿਹਾ ਕਿ ਹਾਰ ਨੂੰ ਮਨ ਉਤੇ ਨਹੀਂ ਲਾਉਣਾ, ਨਾ ਹੀ ਮਨ ‘ਤੇ ਕੋਈ ਬੋਝ ਪਾਉਣਾ ਹੈ, ਮੇਰੇ ਹੁੰਦੇ ਹੋਏ ਕੋਈ ਤੁਹਾਡੀ ਹਵਾ ਵੱਲ ਵੀ ਨਹੀਂ ਵੇਖ ਸਕਦਾ। ਉਨ੍ਹਾਂ ਆਖਿਆ ਕਿ ਹਾਰ-ਜਿੱਤ ਬਣੀ ਹੈ, ਕੋਈ ਗੱਲ ਨਹੀਂ ਅਤੇ ਘਬਰਾਉਣ ਦੀ ਲੋੜ ਨਹੀਂ।
ਉਨ੍ਹਾਂ ਕਿਹਾ ਕਿ ਹਾਰ ਨੂੰ ਮਨ ਉਤੇ ਨਹੀਂ ਲਾਉਣਾ, ਚੜ੍ਹਦੀ ਕਲਾ ਵਿੱਚ ਰਹਿਣਾ ਹੈ। ਅੱਜ ਉਨ੍ਹਾਂ ਨੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਪੰਜਾਬ ਦੇਸ਼ ਦੀ ਆਜ਼ਾਦੀ ਦੇ ਨਾਲ ਹਰ ਲੜਾਈ ਵਿਚ ਮੋਹਰੀ ਰਿਹਾ ਹੈ।