ਇੰਡੀਅਨ ਪ੍ਰੀਮੀਅਰ ਲੀਗ ਵਿੱਚ 28 ਮਾਰਚ ਸ਼ਾਮ ਨੂੰ ਗੁਜਰਾਤ ਟਾਈਟਨਸ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਦੋਵਾਂ ਟੀਮਾਂ ਦਾ ਇਹ ਡੈਬਿਊ ਮੈਚ ਹੋਵੇਗਾ। ਦੋਵੇਂ ਟੀਮਾਂ ਆਪਣੇ ਪਹਿਲੇ ਮੈਚ ਵਿੱਚ ਜਿੱਤ ਦਰਜ ਕਰਕੇ ਆਈਪੀਐਲ ਮੁਹਿੰਮ ਦੀ ਜ਼ੋਰਦਾਰ ਸ਼ੁਰੂਆਤ ਕਰਨਾ ਚਾਹੁਣਗੀਆਂ। ਇਹ ਮੈਚ ਅੱਜ (28 ਮਾਰਚ) ਸ਼ਾਮ 7.30 ਵਜੇ ਸ਼ੁਰੂ ਹੋਵੇਗਾ। ਇਹ ਮੈਚ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਜਾਵੇਗਾ।
ਕੇਐਲ ਰਾਹੁਲ ਲਖਨਊ ਦੇ ਕਪਤਾਨ ਹਨ ਅਤੇ ਹਾਰਦਿਕ ਪਾਂਡਿਆ ਨੂੰ ਗੁਜਰਾਤ ਦੀ ਕਮਾਨ ਮਿਲੀ ਹੈ। ਦੋਵੇਂ ਟੀਮਾਂ ਇਸ ਮੈਚ ਨਾਲ ਟੂਰਨਾਮੈਂਟ ਵਿੱਚ ਆਪਣੀ ਸ਼ੁਰੂਆਤ ਕਰ ਰਹੀਆਂ ਹਨ। ਇਸ ਮੈਚ ‘ਚ ਸਭ ਦੀਆਂ ਨਜ਼ਰਾਂ ਲਖਨਊ ਦੇ ਕਪਤਾਨ ਕੇਐੱਲ ਰਾਹੁਲ ‘ਤੇ ਵੀ ਹੋਣਗੀਆਂ ਕਿਉਂਕਿ ਹੁਣ ਤੱਕ ਉਨ੍ਹਾਂ ਦੀ ਆਈਪੀਐੱਲ ਦੀ ਕਪਤਾਨੀ ਕੋਈ ਖਾਸ ਨਹੀਂ ਰਹੀ ਹੈ। ਜਦਕਿ ਹਾਰਦਿਕ ਪਾਂਡਿਆ ਪਹਿਲੀ ਵਾਰ ਕਪਤਾਨੀ ਕਰ ਰਹੇ ਹਨ।