ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਦੇ ਖਿਲਾਫ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਦੀ ਰਾਸ਼ਟਰੀ ਨਿਗਰਾਨੀ ਸੂਚੀ ਵਿੱਚ ਆਉਣ ਤੋਂ ਬਾਅਦ ਅੱਜ ਪੁਲਿਸ ਨੇ ਇਸ ਵਿਅਕਤੀ ਨੂੰ ਬੇਅ ਆਫ ਪਲੇਨਟੀ ਦੇ ਇੱਕ ਪੇਂਡੂ ਖੇਤਰ ਤੋਂ ਗਿਰਫ਼ਤਾਰ ਕੀਤਾ ਹੈ। ਰਿਚਰਡ ਸਿਵੇਲ ‘ਤੇ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਅਤੇ ਕਈ ਪੱਤਰਕਾਰਾਂ ਨੂੰ ਮਾਰਨ ਦੀਆਂ ਧਮਕੀਆਂ ਦੇਣ ਦਾ ਦੋਸ਼ ਹੈ।
ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ Te Puke ਦਿਹਾਤੀ ਪਤੇ ‘ਤੇ ਤਲਾਸ਼ੀ ਵਾਰੰਟ ਪੇਸ਼ ਕੀਤਾ ਗਿਆ ਸੀ। ਇਸ ਕਾਰਵਾਈ ਦੌਰਾਨ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਸ ਨੂੰ 4 ਅਪ੍ਰੈਲ ਨੂੰ ਟੌਰੰਗਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਹੈ।